ਕੋਟ-ਈਸੇ-ਖਾਂ ਨੇੜਿਓਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Saturday, Nov 07, 2026 - 07:27 PM (IST)
ਮੋਗਾ (ਆਜ਼ਾਦ)-ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਇਲਾਕੇ ਧਰਮਕੋਟ ਰੋਡ ’ਤੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਵੱਡੀ ਗਿਣਤੀ ਵਿਚ ਲੋਕ ਮੌਕੇ ’ਤੇ ਇਕੱਠੇ ਹੋਣ ਲੱਗੇ। ਇਸ ਸਬੰਧੀ ਕੋਟ ਈਸੇ ਖਾਂ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਉਸ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਮੋਗਾ ਵਿਖੇ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨੌਜਵਾਨ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਉਸ ਬਾਰੇ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ: ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15 ਜੋੜੀ ਸਪੈਸ਼ਲ ਟਰੇਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
