ਪਾਕਿ ਸਮੱਗਰ ਬਿੱਲਾ ਨਾਲ ਮਿਲ ਕੇ ਸਮਗਲਿੰਗ ਕਰਨ ਵਾਲਿਆਂ ’ਤੇ ਪੁਲਸ ਨੇ ਕੀਤਾ ਮੁਕੱਦਮਾ ਦਰਜ

04/13/2022 4:58:47 PM

ਫ਼ਰੀਦਕੋਟ (ਰਾਜਨ) : ਗੁਆਂਢੀ ਦੇਸ਼ ਪਾਕਿਸਤਾਨ ਦੇ ਇੰਟਰਨੈਸ਼ਨਲ ਸਮੱਗਲਰ ਬਿੱਲਾ ਨਾਲ ਸਬੰਧ ਹੋਣ ਦੇ ਦੋਸ਼ ਤਹਿਤ ਸਥਾਨਕ ਥਾਣਾ ਸਿਟੀ ਵਿਖੇ ਜਸਵਿੰਦਰ ਸਿੰਘ ਜੱਸਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਹਬੀਬ ਵਾਲਾ ਜ਼ਿਲ੍ਹਾ  ਫਿਰੋਜ਼ਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਡੱਲ ਜ਼ਿਲ੍ਹਾ ਤਰਨਤਾਰਨ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸੀ.ਆਈ.ਏ ਸਟਾਫ਼ ਦੇ ਐੱਸ.ਆਈ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਨੇ ਉਸਦੇ ਮੋਬਾਇਲ ਦੇ ਵੱਟਸਐਪ ’ਤੇ ਮੈਰਿਜ ਕਰਕੇ ਦੱਸਿਆ ਸੀ ਕਿ ਇਹ ਦੋਵੇਂ ਵਿਅਕਤੀ ਅੰਤਰਰਾਸ਼ਟਰੀ ਪਾਕਿਸਤਾਨੀ ਸਮੱਗਲਰ ਬਿੱਲਾ ਨਾਲ ਮਿਲ ਕੇ ਨਸ਼ੀਲੇ ਪਦਾਰਥ ਹੈਰੋਇਨ ਅਤੇ ਅਸਲਾ ਮੰਗਵਾ ਕੇ ਸਮਗਲਿੰਗ ਕਰਨ ਦੇ ਆਦੀ ਹਨ ਅਤੇ ਜੇਕਰ ਇਨ੍ਹਾਂ ਦੇ ਠਿਕਾਣੇ ’ਤੇ ਰੇਡ ਮਾਰੀ ਜਾਵੇ ਤਾਂ ਇਨ੍ਹਾਂ ਪਾਸੋਂ ਹੈਰੋਇਨ ਅਤੇ ਅਸਲਾ ਬਰਾਮਦ ਹੋ ਸਕਦਾ ਹੈ। ਇਸ ਮਾਮਲੇ ਵਿੱਚ ਜਦ ਐੱਸ.ਆਈ ਸੁਖਦਰਸ਼ਨ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਵੀ ਇਤਲਾਹ ਮਿਲੀ ਸੀ ਕਿ ਇਹ ਦੋਵੇਂ ਫ਼ਰੀਦਕੋਟ ਇਲਾਕੇ ਵਿੱਚ ਸਰਗਰਮ ਹਨ ਅਤੇ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਪਾਰਟੀਆਂ ਵੱਲੋਂ ਰੇਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਤਰੇਈ ਮਾਂ ਦਾ 9 ਸਾਲਾ ਧੀ 'ਤੇ ਅਣਮਨੁੱਖੀ ਤਸ਼ੱਦਦ, ਕਰਤੂਤ ਜਾਣ ਕੰਬ ਜਾਵੇਗੀ ਰੂਹ

150 ਲਿਟਰ ਲਾਹਣ ਸਮੇਤ 1 ਗ੍ਰਿਫ਼ਤਾਰ

ਫ਼ਰੀਦਕੋਟ : ਸਥਾਨਕ ਥਾਣਾ ਸਦਰ ਦੇ ਹੌਲਦਾਰ ਗੁਰਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਅਰਾਈਆਂਵਾਲਾ ਕਲਾਂ ਨਿਵਾਸੀ ਜਗਤਾਰ ਸਿੰਘ ਪਾਸੋਂ 150 ਲਿਟਰ ਲਾਹਣ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਹੌਲਦਾਰ ਨੇ ਦੱਸਿਆ ਕਿ ਉਸਦੀ ਅਗਵਾਈ ਹੇਠਲੀ ਪੁਲਸ ਪਾਰਟੀ ਜਦ ਗਸ਼ਤ ਕਰਦੀ ਹੋਈ ਪਿੰਡ ਪਿਪਲੀ ਪੁੱਜੀ ਤਾਂ ਐਕਸਾਈਜ਼ ਇੰਸਪੈਕਟਰ ਮਾਣਕ ਸਿੰਘ ਨੇ ਦੱਸਿਆ ਕਿ ਗੁਪਤ ਇਤਲਾਹ ਮਿਲੀ ਹੈ ਕਿ ਉਕਤ ਵਿਅਕਤੀ ਆਪਣੇ ਘਰ ’ਚ ਸ਼ਰਾਬ ਕਸ਼ੀਦ ਕੇ ਵੇਚਣ ਦਾ ਆਦੀ ਹੈ ਜਿਸ’ਤੇ ਪੁਲਸ ਪਾਰਟੀ ਵੱਲੋਂ ਰੇਡ ਮਾਰਕੇ ਇਸਦੇ ਠਿਕਾਣੇ ਤੋਂ 150 ਲਿਟਰ ਲਾਹਣ ਸਮੇਤ ਇਸਨੂੰ ਕਾਬੂ ਕਰ ਲਿਆ ਗਿਆ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News