ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਨੇ ਵਧਾਈ ਚੌਕਸੀ, ਹਾਈਟੈੱਕ ਨਾਕੇ ਲਾ ਕੇ ਕੀਤੀ ਚੈੱਕਿੰਗ
Sunday, Jan 26, 2025 - 05:35 AM (IST)
ਬੁਢਲਾਡਾ (ਬਾਂਸਲ)- ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੁਲਸ ਕਪਤਾਨ ਭਾਗੀਰਥ ਸਿੰਘ ਮੀਨਾ ਦੀਆਂ ਹਦਾਇਤਾਂ 'ਤੇ ਬੁਢਲਾਡਾ ਪੁਲਸ ਨੇ ਵੱਖ-ਵੱਖ ਬਾਜ਼ਾਰਾਂ 'ਚ ਹਾਈਟੈੱਕ ਨਾਕੇ ਲਗਾ ਕੇ ਸ਼ੱਕੀ ਵਿਅਕਤੀ, ਵਸਤੂਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ।
ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਨਾਕਾਬੰਦੀ ਕਰਦਿਆਂ ਐੱਸ.ਐੱਚ.ਓ. ਸਿਟੀ ਬਲਕੌਰ ਸਿੰਘ ਨੇ ਵਾਹਨਾਂ ਦੇ ਦਸਤਾਵੇਜ਼ਾਂ ਤੋਂ ਇਲਾਵਾ ਵਾਹਨਾਂ ਵਿਚ ਬੈਠੇ ਲੋਕਾਂ ਦੇ ਸ਼ਨਾਖਤੀ ਕਾਰਡ ਵੀ ਚੈੱਕ ਕੀਤੇ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਦੀ ਹੱਦ ਅੰਦਰ ਦਾਖਲ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਨਾਕਾਬੰਦੀਆਂ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਵੀ ਵਾਹਨ ਚਾਲਕ ਜਾਂ ਰਾਹਗੀਰ ਨੂੰ ਬਿਨਾਂ ਕਾਰਨ ਪ੍ਰੇਸ਼ਾਨ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਸਸਪੈਂਡ, ਕੈਂਪਸ ਮੈਨੇਜਰ ਬਰਖ਼ਾਸਤ
ਪੁਲਸ ਮੁਖੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਚੈਕਿੰਗ ਕਰਨ ਦਾ ਮਕਸਦ ਲੋਕਾਂ ਦੇ ਮਨਾਂ ਵਿਚ ਡਰ ਨੂੰ ਦੂਰ ਕਰਨਾ ਹੈ। ਇਸ ਦੇ ਨਾਲ ਹੀ ਗਲਤ ਅਨਸਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਇਲਾਕੇ ਵਿਚ ਵੱਖ-ਵੱਖ ਕੇਸਾਂ ਵਿਚ ਜ਼ਮਾਨਤ 'ਤੇ ਰਿਹਾਅ ਹੋਏ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖਣ ਅਤੇ ਇਸ ਤੋਂ ਇਲਾਵਾ ਉਨ੍ਹਾਂ ਤੇ ਵੀ ਨਜ਼ਰ ਰੱਖਣ।
ਨਸ਼ਾ ਸਮੱਗਲਰਾਂ 'ਤੇ ਨਜ਼ਰ ਰੱਖੀ ਜਾਵੇ ਤਾਂ ਜੋ ਜ਼ਿਲ੍ਹੇ 'ਚ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਵਿਸ਼ਵਾਸ ਨਾ ਕਰਨ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਚੀਜ਼ ਬਾਰੇ ਕੋਈ ਸ਼ੱਕ ਹੈ ਤਾਂ ਉਹ ਪੁਲਸ ਕੰਟਰੋਲ ਰੂਮ 'ਤੇ ਸੰਪਰਕ ਕਰ ਕੇ ਆਪਣੇ ਸ਼ੰਕੇ ਦੂਰ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰੋ, ਤਾਂ ਜੋ ਸ਼ਹਿਰ ਵਿਚ ਅਮਨ ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾ ਸਕੇ। ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e