ਪੁਲਸ ਵੱਲੋਂ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਛਾਪੇਮਾਰੀ ਸ਼ੁਰੂ

01/13/2019 4:49:06 AM

ਸਾਹਨੇਵਾਲ, (ਹਨੀ ਚਾਠਲੀ)- ਲੋਹਡ਼ੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਾਹਨੇਵਾਲ ਤੇ ਆਸ-ਪਾਸ ਦੇ ਪਿੰਡਾਂ ’ਚ ਵਿਕ ਰਹੀ ਪਾਬੰਦੀਸ਼ੁਦਾ ਚਾਈਨਾ ਡੋਰ ਨੂੰ ਰੋਕਣ ਲਈ ਪਿਛਲੇ ਦਿਨੀਂ ਜਗ-ਬਾਣੀ ’ਚ ਛਪੀ ਖਬਰ ਦਾ ਅਸਰ ਅੱਜ ਉਸ ਸਮੇਂ ਦੇਖਣ ਨੂੰ ਮਿਲਿਆਂ ਜਦੋਂ ਥਾਣਾ ਕੂੰਮ ਕਲਾਂ ਦੀ ਪੁਲਸ ਨੇ ਥਾਣਾ ਮੁਖੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ  ਖਿਲਾਫ ਸਖ਼ਤੀ ਨਾਲ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਮੌਕੇ ਪੁਲਸ ਪਾਰਟੀ ਵਲੋਂ ਚਾਈਨਾ ਡੋਰ  ਖਿਲਾਫ ਇਕ ਪੁਲਸ ਫਲੈਗ ਮਾਰਚ ਵੀ ਕੱਢਿਆ ਗਿਆ।  ਇਸ ਸਮੇਂ ਥਾਣਾ ਕੂੰਮ ਕਲਾਂ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਚਾਈਨਾ ਡੋਰ ਦੀ ਵਿਕਰੀ ’ਤੇ ਲਾਈ ਰੋਕ ਨੂੰ ਪੂਰਨ ਤੌਰ ’ਤੇ ਬੰਦ ਕਰਵਾਇਆ ਜਾਵੇਗਾ। ਜੇਕਰ ਕੋਈ ਵੀ ਦੁਕਾਨਦਾਰ ਗੈਰ-ਕਾਨੂੰਨੀ ਢੰਗ ਨਾਲ ਚਾਈਨਾ ਡੋਰ ਵੇਚਦਾ ਫਡ਼ਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ’ਤੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਤੰਗਬਾਜ਼ੀ ਕਰਨ ਵਾਲੇ ਨੌਜਵਾਨਾਂ ਤੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਡੋਰ ਬਹੁਤ ਹੀ ਖਤਰਨਾਕ ਹੈ। 
ਇਸ  ਦੌਰਾਨ ਰਣਧੀਰ ਸਿੰਘ ਚੌਕੀ ਇੰਚ. ਸਾਹਨੇਵਾਲ, ਏ.ਐੱਸ.ਆਈ. ਰਣਧੀਰ ਸਿੰਘ ਕਟਾਣੀ ਕਲਾਂ ਆਦਿ ਪੁਲਸ ਪਾਰਟੀ ਹਾਜ਼ਰ ਸੀ।