ਰਾਜਸਥਾਨ ਤੋਂ ਟਰੱਕ ’ਚ 1000 ਕਿਲੋ ਚੂਰਾ-ਪੋਸਤ ਲਿਆ ਰਹੇ 2 ਤਸਕਰ ਪੁਲਸ ਨੇ ਕੀਤੇ ਕਾਬੂ

05/07/2022 4:18:27 PM

ਫਿਰੋਜ਼ਪੁਰ (ਕੁਮਾਰ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਐੱਸ.ਐੱਚ.ਓ ਸਬ ਇੰਸਪੈਕਟਰ ਗੁਰਮੀਤ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਇਕ ਵੱਡੇ ਟਰੱਕ ਵਿੱਚ 1000 ਕਿਲੋ ਚੂਰਾ ਪੋਸਤ ਲਿਆ ਰਹੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਫਿਰੋਜ਼ਪੁਰ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਪਿੰਡ ਖਾਈ ਫੇਮੇ ਕੀ ਦੇ ਏਰੀਆ ਵਿਚ ਜਦ ਸਬ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਦੀ ਪੁਲਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਿਸ਼ਾਨ ਸਿੰਘ ਪੁੱਤਰ ਅਨੋਖ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਸ਼ਾ ਵੇਚਣ ਦੇ ਆਦੀ ਹਨ ਅਤੇ ਅੱਜ ਵੀ 10 ਟਾਇਰਾਂ ਵਾਲੇ ਵੱਡੇ ਟਰੱਕ ਨੰਬਰ ਐੱਚ.ਆਰ 05 4300 ਵਿਚ ਰਾਜਸਥਾਨ ਤੋਂ ਚੂਰਾ ਪੋਸਤ ਲਿਆ ਰਹੇ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ : ਪਾਕਿ ’ਚ ਬੈਠੇ ਅੱਤਵਾਦੀਆਂ ਨੂੰ ਭਾਰਤ ’ਚੋਂ ਡਰੋਨ ਰਾਹੀਂ ਹਥਿਆਰ ਭੇਜਣ ਵਾਲੇ 2 ਗ੍ਰਿਫ਼ਤਾਰ

ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਨਾਕਾਬੰਦੀ ਕਰਦੇ ਹੋਏ ਪੁਲਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਨੰਬਰ ’ਤੇ ਆ ਰਹੇ ਟਰੱਕ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਵਿੱਚੋਂ 1000 ਕਿਲੋ ਚੂਰਾਪੋਸਤ ਬਰਾਮਦ ਹੋਇਆ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਕਥਿਤ ਤਸਕਰਾਂ ਨੇ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਚ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਜ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਅਤੇ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Meenakshi

News Editor

Related News