ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਸ ਨੇ ਹੈਰੋਇਨ ਸਮੇਤ 1 ਨੂੰ ਕੀਤਾ ਗ੍ਰਿਫ਼ਤਾਰ
Tuesday, Apr 26, 2022 - 05:03 PM (IST)

ਫਿਰੋਜ਼ਪੁਰ (ਕੁਮਾਰ,ਧਵਨ) : ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐਸ.ਆਈ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਗਾਮੇਂ ਵਾਲਾ ਦੇ ਏਰੀਆ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਰਜੀਤ ਸਿੰਘ ਨਾਮ ਦਾ ਵਿਅਕਤੀ ਹੈਰੋਇਨ ਵੇਚਣ ਦਾ ਆਦੀ ਹੈ, ਜੋ ਪਿੰਡ ਗਾਮੇ ਵਾਲਾ ਤੋਂ ਦੱਖਣੀ ਸਾਈਡ ’ਤੇ ਮੋਟਰਸਾਈਕਲ ’ਤੇ ਬੈਠਾ ਹੈਰੋਇਨ ਵੇਚ ਰਿਹਾ ਹੈ।
ਇਹ ਵੀ ਪੜ੍ਹੋ : 10ਵੀਂ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਰੇਡ ਕਰਕੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਖਿਲਾਫ਼ ਥਾਣਾ ਮਮਦੋਟ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ