ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Wednesday, May 04, 2022 - 05:10 PM (IST)

ਫਿਰੋਜ਼ਪੁਰ (ਕੁਮਾਰ) : ਥਾਣਾ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਹੈਰੋਇਨ ਅਤੇ ਮੋਬਾਈਲ ਫ਼ੋਨ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਮਨਜੀਤ ਸਿੰਘ ਉਰਫ਼ ਮਿਸਤਰੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਨਾਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਅੱਡਾ ਟਿੱਬੀ ਖੁਰਦ ਵਿਖੇ ਮੌਜੂਦ ਸੀ ਤਾਂ ਇਕ ਸ਼ੱਕੀ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜ ਪਿਆ।
ਇਹ ਵੀ ਪੜ੍ਹੋ : ਬਠਿੰਡਾ 'ਚ ਭਰਾਵਾਂ ਦੇ ਪਿਆਰ ਦੀ ਕਹਾਣੀ, ਵੱਡੇ ਭਰਾ ਦੀ ਮੌਤ ਦੀ ਖ਼ਬਰ ਸੁਣ ਛੋਟੇ ਨੇ ਵੀ ਤੋੜਿਆ ਦਮ
ਪੁਲਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਅਤੇ ਇੱਕ ਸੈਮਸੰਗ ਕੰਪਨੀ ਦਾ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖਿਲਾਫ਼ ਥਾਣਾ ਮਮਦੋਟ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ