ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ''ਤੇ ਵਾਪਰੇ ਭਿਆਨਕ ਹਾਦਸੇ ’ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Wednesday, Nov 30, 2022 - 01:14 PM (IST)

ਧਨੌਲਾ (ਰਾਈਆਂ) : ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਦੇਰ ਸ਼ਾਮ ਕਰੀਬ 8 ਕੁ ਵਜੇ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ ਹੋ ਜਾਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਮਹਿਲਾ ਕੋਠੇ ਸੁਨਾਮ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਨੌਲਾ ਦੇ ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਵਿੰਦਰ ਸਿੰਘ ਪੁਲਸ ਮੁਲਾਜ਼ਮ ਸੀ ਅਤੇ ਐਕਸਾਈਜ਼ ਵਿਭਾਗ ਮੋਗਾ ਵਿਖੇ ਡਿਊਟੀ ਨਿਭਾ ਰਿਹਾ ਸੀ।
ਇਹ ਵੀ ਪੜ੍ਹੋ- ਮਜੀਠੀਆ ਨੇ ਮੰਤਰੀ ਅਨਮੋਲ ਗਗਨ ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਸਵੀਰ ਸਾਂਝੀ ਕਰ ਚੁੱਕੇ ਵੱਡੇ ਸਵਾਲ
ਬੀਤੇ ਦਿਨ ਜਸਵਿੰਦਰ ਆਪਣੀ ਕਾਰ ਰਾਹੀਂ ਆਪਣੇ ਪਿੰਡ ਪਰਤ ਰਿਹਾ ਸੀ ਤਾਂ ਉਸਦੀ ਗੱਡੀ ਬਡਬਰ ਟੋਲ ਪਲਾਜ਼ਾ ਨਜ਼ਦੀਕ ਅਚਾਨਕ ਡਿਵਾਈਡਰ ਨਾਲ ਟਕਰਾ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਰਾਹਗੀਰਾਂ ਨੇ ਉਸ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਧਨੌਲਾ ਵਿਖੇ ਲਿਆਂਦਾ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ 'ਤੇ 5 AK-47 ਸਮੇਤ ਬਰਾਮਦ ਹੋਈ ਹਥਿਆਰਾਂ ਦਾ ਵੱਡੀ ਖੇਪ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।