ਭਾਰਤ-ਪਾਕਿ ਸਰਹੱਦ ''ਤੇ ਸਤਲੁਜ ਦਰਿਆ ਦੇ ਇਲਾਕੇ ''ਚ ਪੁਲਸ ਦੀ ਰੇਡ, ਬਰਾਮਦ ਹੋਈਆਂ ਕਈ ਚੀਜ਼ਾਂ
Wednesday, Mar 27, 2024 - 10:43 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਸਤਲੁਜ ਦਰਿਆ ਦੇ ਇਲਾਕੇ ਵਿਚ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛਾਪਾਮਾਰੀ ਕੀਤੀ ਗਈ। ਇਹ ਛਾਪੇਮਾਰੀ ਡੀ. ਐੱਸ. ਪੀ. (ਡੀ) ਬਲਕਾਰ ਸਿੰਘ, ਡੀ. ਐੱਸ. ਪੀ. ਸਿਟੀ ਸੁਖਵਿੰਦਰ ਸਿੰਘ, ਆਬਕਾਰੀ ਇੰਸਪੈਕਟਰ ਕਰਨਦੀਪ ਸਿੰਘ ਰੋਮਾਣਾ ਅਤੇ ਜਸਵੰਤ ਸਿੰਘ ਐੱਸ. ਐੱਚ. ਓ. ਥਾਣਾ ਸਦਰ ਫਿਰੋਜ਼ਪੁਰ ਦੀ ਅਗਵਾਈ ਹੇਠ ਗਠਿਤ ਟੀਮਾਂ ਵੱਲੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦੇਖ ਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਉਥੋਂ ਫ਼ਰਾਰ ਹੋ ਗਏ, ਜਦ ਕਿ ਪੁਲਸ ਨੇ ਵੱਡੇ ਪੱਧਰ 'ਤੇ ਲਾਹਣ, ਨਾਜਾਇਜ਼ ਸ਼ਰਾਬ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਜਦੋਂ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਦੁਲਚੀਕੇ ਦੇ ਏਰੀਆ 'ਚ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਤਲੁਜ ਦਰਿਆ ਨੇੜੇ ਪਿੰਡ ਅਲੀਕੇ ਦੇ ਏਰੀਆ 'ਚ ਕੁਝ ਲੋਕ ਤਿਆਰ ਨਾਜਾਇਜ਼ ਸ਼ਰਾਬ ਤਿਆਰ ਕਰ ਰਹੇ ਹਨ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਪੁਲਸ ਨੇ ਛਾਪਾਮਾਰੀ ਕੀਤੀ ਤਾਂ ਉਥੋਂ 32 ਹਜ਼ਾਰ 800 ਲੀਟਰ ਲਾਹਣ, 90 ਬੋਤਲਾਂ ਨਾਜਾਇਜ਼ ਸ਼ਰਾਬ, 14 ਤਰਪਾਲਾਂ ਅਤੇ 4 ਲੋਹੇ ਦੇ ਡਰੰਮ ਬਰਾਮਦ ਹੋਏ। ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ 'ਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਫ਼ਰਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8