ਪੁਲਸ ਨੇ ਸਤਲੁਜ ਦਰਿਆ ਦੇ ਏਰੀਆ ’ਚ ਕੀਤੀ ਛਾਪੇਮਾਰੀ , ਨਾਜਾਇਜ਼ ਲਾਹਣ ਕੀਤੀ ਬਰਾਮਦ

05/06/2022 2:59:23 PM

ਫਿਰੋਜ਼ਪੁਰ (ਕੁਮਾਰ) : ਐੱਸ.ਐੱਸ.ਪੀ ਫਿਰੋਜ਼ਪੁਰ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀ.ਐੱਸ.ਪੀ ਸਿਟੀ ਸਤਵਿੰਦਰ ਸਿੰਘ ਵਿਰਕ ਅਤੇ ਐੱਸ.ਐੱਚ.ਓ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਦੀ ਪੁਲਸ ਨੇ ਏ.ਐੱਸ.ਆਈ ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਸਤਲੁਜ ਦਰਿਆ ਦੇ ਏਰੀਆ ’ਚ ਛਾਪੇਮਾਰੀ ਕਰਦੇ ਹੋਏ ਭਾਰੀ ਮਾਤਰਾ ’ਚ ਲਾਹਣ ਅਤੇ ਤਰਪਾਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਮੌਜੂਦ ਸੀ ਤਾਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਬਿੱਟੂ ਅਤੇ ਕਾਲਾ ਪੁੱਤਰ ਰੁਲੀਆ ਵਾਸੀ ਝੁੱਗੇ ਛੀਣੇ ਵਾਲੇ ਅਤੇ ਅਣਪਛਾਤੇ ਵਿਅਕਤੀ ਗੈਰ-ਕਾਨੂੰਨੀ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਨੇ ਸਤਲੁਜ ਦਰਿਆ ਦੇ ਏਰੀਏ ’ਚ ਤਰਪਾਲਾਂ ਪਾ ਕੇ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਲਗਾਈਆਂ ਹੋਈਆਂ ਹਨ।

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ

ਇਸ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਛਾਪੇਮਾਰੀ ਕਰ ਕੇ ਉਥੋਂ 24 ਹਜ਼ਾਰ 300 ਲੀਟਰ ਲਾਹਣ ਬਰਾਮਦ ਕੀਤੀ। ਪੁਲਸ ਨੂੰ ਦੇਖ ਕੇ ਨਾਮਜ਼ਦ ਵਿਅਕਤੀ ਉਥੋਂ ਫਰਾਰ ਹੋ ਗਏ। ਕ੍ਰਿਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਾਮਜ਼ਦ ਬਿੱਟੂ ਅਤੇ ਕਾਲਾ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਦਾ 'ਆਪ' ਖ਼ਿਲਾਫ਼ ਹੱਲਾ ਬੋਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News