ਪੁਲਸ ਨੇ ਛਾਪਾ ਮਾਰ ਕੇ 100 ਲੀਟਰ ਲਾਹਣ ਬਰਾਮਦ ਕੀਤੀ, ਮੁਲਜ਼ਮ ਫਰਾਰ

05/05/2022 1:42:21 PM

ਘੱਲਖੁਰਦ  (ਦਲਜੀਤ ਗਿੱਲ) : ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਘੱਲਖੁਰਦ ਦੀ ਪੁਲਸ ਨੇ ਰਾਮ ਨਗਰ ਮੁੱਦਕੀ 'ਚ ਛਾਪੇਮਾਰੀ ਕਰਕੇ ਉਥੋਂ ਵੱਡੀ ਮਾਤਰਾ 'ਚ ਲਾਹਣ ਬਰਾਮਦ ਕੀਤੀ ਹੈ।  ਇਸ ਦੌਰਾਨ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਘੱਲਖੁਰਦ ਦੇ ਏ.ਐੱਸ.ਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਦੋਸ਼ੀ ਮਨੋਹਰ ਲਾਲ ਪੁੱਤਰ ਰੋਸ਼ਨ ਲਾਲ ਵਾਸੀ ਵਾਰਡ ਨੰ: 9 ਰਾਮ ਨਗਰ ਮੁੱਦਕੀ ਨਜਾਇਜ਼ ਸ਼ਰਾਬ ਦੀ ਵਿਕਰੀ ਦਾ ਕੰਮ ਕਰਦਾ ਹੈ, ਜੇ ਛਾਪੇਮਾਰੀ ਕੀਤੀ ਜਾਵੇ ਤਾਂ ਉਸਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਬਠਿੰਡਾ 'ਚ ਭਰਾਵਾਂ ਦੇ ਪਿਆਰ ਦੀ ਕਹਾਣੀ, ਵੱਡੇ ਭਰਾ ਦੀ ਮੌਤ ਦੀ ਖ਼ਬਰ ਸੁਣ ਛੋਟੇ ਨੇ ਵੀ ਤੋੜਿਆ ਦਮ

ਸੂਚਨਾ ਦੇ ਆਧਾਰ ’ਤੇ ਪੁਲਸ ਨੇ ਰਾਮ ਨਗਰ 'ਚ ਛਾਪਾ ਮਾਰ ਕੇ ਉਥੋਂ 100 ਲੀਟਰ ਲਾਹਣ ਬਰਾਮਦ ਕੀਤੀ, ਜਦਕਿ ਦੋਸ਼ੀ ਮਨੋਹਰ ਉਥੋਂ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News