ਸਤਲੁਜ ਦਰਿਆ ਦੇ ਏਰੀਆ ’ਚ ਪੁੁਲਸ ਨੇ ਰੇਡ ਮਾਰ ਕੇ ਕੀਤੀ ਨਾਜਾਇਜ਼ ਸ਼ਰਾਬ ਬਰਾਮਦ

01/06/2021 1:29:43 PM

ਫਿਰੋਜ਼ਪੁਰ(ਕੁਮਾਰ): ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਐੱਚ.ਸੀ. ਰਤਨ ਸਿੰਘ ਦੀ ਅਗਵਾਈ ਹੇਠ ਸਤਲੁਜ ਦਰਿਆ ਦੇ ਏਰੀਆ ’ਚ ਪਿੰਡ ਅਲੀ ਕੇ ’ਚ ਵੱਡਾ ਰੇਡ ਕਰਕੇ 24 ਹਜ਼ਾਰ ਲੀਟਰ ਲਾਹਨ ਅਤੇ 196 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਆਈ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪਰਿਮੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਐੱਚ.ਸੀ. ਰਤਨ ਸਿੰਘ ਨੂੰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਹ ਗੁਪਤ ਸੂਚਨਾ ਮਿਲੀ ਸੀ ਕਿ ਗੁਰਨਾਮ ਸਿੰਘ, ਪ੍ਰੇਮ ਸਿੰਘ, ਮੇਜਰ ਸਿੰਘ, 
ਕੁਲਵੰਤ ਸਿੰਘ ਅਤੇ ਰਿੰਪੀ ਪੁੱਤਰ ਵੱਸਨ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦੇ ਹਨ ਤੇ ਇਸ ਸਮੇਂ ਉਹ ਸਤਲੁਜ ਦਰਿਆ ਦੇ ਨਜਦੀਕ ਸਰਕੰਡਿਆਂ ’ਚ ਨਜਾਇਜ਼ ਸ਼ਰਾਬ ਕੱਢ ਰਹੇ ਹਨ। ਇੰਸਪੈਕਟਰ ਪਰਿਮੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਅਧਾਰ ’ਤੇ ਐੱਚ.ਸੀ. ਰਤਨ ਸਿੰਘ ਨੇ ਪੁਲਸ ਪਾਰਟੀ ਨੂੰ ਨਾਲ ਲੈ ਕੇ ਜਦ ਦੱਸੀ ਗਈ ਜਗ੍ਹਾ ’ਤੇ ਰੇਡ ਮਾਰੀ ਤਾਂ ਉਥੋੋਂ 24000 ਲੀਟਰ ਲਾਹਨ ਅਤੇ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਪਾਰਟੀ ਵੱਲੋਂ ਲਾਹਨ ਨਸ਼ਟ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜਦ 6 ਲੋਕਾਂ ਦੇ ਖ਼ਿਲਾਫ਼ ਪੁਲਸ ਵੱਲੋਂ ਥਾਣਾ ਸਦਰ ਫਿਰੋਜ਼ਪੁਰ ’ਚ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 


Aarti dhillon

Content Editor

Related News