ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਪੁਲਸ ਨੇ 7000 ਲੀਟਰ ਲਾਹਣ ਤੇ 7 ਤਰਪਾਲਾਂ ਕੀਤੀਆਂ ਬਰਾਮਦ

04/07/2022 4:54:25 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ’ਚ ਪੁਲਸ ਨੇ ਸਤਲੁਜ ਦਰਿਆ ਦੇ ਏਰੀਆ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦੇ ਹੋਏ 7000 ਲੀਟਰ ਲਾਹਣ ਅਤੇ 7 ਤਰਪਾਲਾਂ ਬਰਾਮਦ ਕੀਤੀਆਂ ਹਨ, ਜਦਕਿ 2 ਹੋਰ ਥਾਵਾਂ ’ਤੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ 50 ਨਾਜਾਇਜ਼ ਸ਼ਰਾਬ ਅਤੇ 20 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ। ਇਸ ਬਰਾਮਦਗੀ ਦੇ ਸਬੰਧ ਵਿੱਚ ਥਾਣਾ ਸਦਰ ਫਿਰੋਜ਼ਪੁਰ, ਥਾਣਾ ਕੁਲਗੜ੍ਹੀ ਅਤੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਨੂੰ ਬੀਬੀਆਂ ਦਾ ਸਵਾਲ: ਸਾਡੇ ਖਾਤਿਆਂ ’ਚ ਕਦੋਂ ਆਉਣਗੇ ਹਜ਼ਾਰ-ਹਜ਼ਾਰ ਰੁਪਏ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐੱਸ.ਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੇਸ਼ੂ ਅਤੇ ਜੀਵਨ ਸਿੰਘ ਨਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਸਰਹੱਦੀ ਪਿੰਡ ਟੇਂਡੀਵਾਲਾ ਦਰਿਆ ਦੇ ਏਰੀਏ ਵਿੱਚ ਨਜਾਇਜ਼ ਸ਼ਰਾਬ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਰੇਡ ਕੀਤਾ ਤਾਂ ਪੁਲਸ ਨੂੰ ਦੇਖ ਕੇ ਦੋਵੇਂ ਨਾਮਜ਼ਦ ਦੋਸ਼ੀ ਫਰਾਰ ਹੋ ਗਏ, ਜਦਕਿ ਪੁਲਸ ਨੇ ਲਾਹਣ ਫੜ ਲਈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਹਰਭਜਨ ਸਿੰਘ, ਕੀਤੀ ਇਹ ਮੰਗ

ਏ.ਐੱਸ.ਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਚਰਨ ਸਿੰਘ ਪਿੰਡ ਤੂਤ ਦੇ ਘਰ ਛਾਪੇਮਾਰੀ ਕਰਦਿਆਂ 20 ਕਿਲੋ ਲਾਹਣ ਬਰਾਮਦ ਕੀਤੀ, ਜਦਕਿ ਗੁਰਚਰਨ ਸਿੰਘ ਦੋਸ਼ੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਿਆ। ਦੂਜੇ ਪਾਸੇ ਥਾਣਾ ਮੱਲਾਂਵਾਲਾ ਦੇ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਖ਼ਬਰੀ ਦੇ ਆਧਾਰ ’ਤੇ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਛਾਪੇਮਾਰੀ ਕਰਦਿਆਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਅਤੇ ਸਰਬਜੀਤ ਸਿੰਘ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News