ਸਰਹੱਦੀ ਇਲਾਕੇ ''ਚ ਸਰਚ ਆਪ੍ਰੇਸ਼ਨ ਦੌਰਾਨ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Sunday, Sep 01, 2024 - 02:21 AM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)– ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਸਰਚ ਮੁਹਿੰਮ ਦੌਰਾਨ ਭਾਰਤ-ਪਾਕਿ ਸਰਹੱਦ ਨੇੜਿਓਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। 

ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਜਦੋਂ ਐੱਸ.ਐੱਚ.ਓ. ਇੰਸਪੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਨੇੜੇ ਭਾਰਤੀ ਸਮੱਗਲਰਾਂ ਵੱਲੋਂ ਪਾਕਿਸਤਾਨੀ ਸਮੱਗਲਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਈ ਗਈ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ 'ਹੱਥ'

ਇਸ 'ਤੇ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਦਰਿਆ ਦੇ ਕੱਚੇ ਬੰਨ੍ਹ ਨੇੜੇ ਖੇਤਾਂ ’ਚ ਸਰਚ ਮੁਹਿੰਮ ਦੌਰਾਨ ਪੁਲਸ ਨੂੰ ਖੇਤਾਂ ਵਿਚੋਂ ਇਕ ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਅਣਪਛਾਤੇ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਰੋਇਨ ਕਿਹੜੇ ਭਾਰਤੀ ਸਮੱਗਲਰਾਂ ਵੱਲੋਂ ਮੰਗਵਾਈ ਗਈ ਹੈ, ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਣ ਦੀ 'ਜ਼ਿੱਦ' ਨੇ ਖੋਹ ਲਿਆ 2 ਭੈਣਾਂ ਦਾ 'ਇਕਲੌਤਾ' ਭਰਾ, ਡੁੱਬਣ ਕਾਰਨ ਹੋ ਗਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News