ਪੁਲਸ ਨੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ''ਚ ਸ਼ਰਾਬ ਬਰਾਮਦ ਕੀਤੀ

10/08/2020 12:12:15 PM

ਫਿਰੋਜ਼ਪੁਰ(ਕੁਮਾਰ)-ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ. ਕਰਨੈਲ ਸਿੰਘ ਦੀ ਅਗਵਾਈ 'ਚ ਸਤਲੁਜ ਦਰਿਆ ਦੇ ਏਰੀਆ ਅਲੀ ਦੇ 'ਚ ਰੇਡ ਕਰਦੇ ਹੋਏ 8 ਹਜ਼ਾਰ ਲੀਟਰ ਲਾਹਣ ਅਤੇ 105 ਬੋਤਲਾਂ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਗੁਰਨਾਮ ਸਿੰਘ, ਸਤਨਾਮ ਸਿੰਘ, ਗੱਗੀ ਥੱਮਾ ਅਤੇ ਮੱਖਨ ਸਿੰਘ ਗੈਰ-ਕਾਨੂੰਨੀ ਸ਼ਰਾਬ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਦਰਿਆ ਦੇ ਏਰੀਆ 'ਚ ਕਲਾਲੀ ਅਤੇ ਸਰਕੰਡੇ ਦੇ ਵਿਚਕਾਰ ਗੈਰ-ਕਾਨੂੰਨੀ ਸ਼ਰਾਬ ਕੱਢ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੁਲਸ ਪਾਰਟੀ ਨੂੰ ਨਾਲ ਲੈ ਕੇ ਰੇਡ ਕੀਤੀ ਤਾਂ ਉਥੋਂ ਇਹ ਭਾਰੀ ਮਾਤਰਾ ਸ਼ਰਾਬ ਬਰਾਮਦ ਹੋਈ। ਪੁਲਸ ਨੂੰ ਦੇਖਦੇ ਹੀ ਸਾਰੇ ਨਾਮਜ਼ਦ ਵਿਅਕਤੀ ਉਥੋਂ ਫਰਾਰ ਹੋ ਗਏ। ਥਾਣਾ ਸਦਰ 'ਚ ਪੁਲਸ ਵੱਲੋਂ ਨਾਮਜ਼ਦ 5 ਵਿਅਕਤੀਆਂ ਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Aarti dhillon

This news is Content Editor Aarti dhillon