ਪੁਲਸ ਨੇ ਚੋਰ ਗਿਰੋਹ ਦੇ 3 ਮੈਂਬਰਾਂ ਸਣੇ 2 ਮੋਟਰਸਾਈਕਲ ਤੇ ਇਕ ਐੱਲ.ਸੀ.ਡੀ. ਕੀਤੀ ਬਰਾਮਦ
Saturday, Apr 30, 2022 - 04:12 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਸਿਟੀ ਜ਼ੀਰਾ ਦੀ ਪੁਲਸ ਨੇ ਮਿਲੀ ਗੁਪਤ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕਰਦੇ ਹੋਏ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਦੋ ਮੋਟਰਸਾਈਕਲਾਂ ਅਤੇ ਐੱਲ.ਸੀ.ਡੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦੇ ਸਮੇਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਜੇ ਉਰਫ ਕਾਲਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਤਲਵੰਡੀ ਜੱਲੇ ਖਾਂ, ਗੁਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਟਿੱਬਾ ਬਸਤੀ ਜ਼ੀਰਾ ਅਤੇ ਤਰਸੇਮ ਸਿੰਘ ਉਰਫ ਮੇਸ਼ੀ ਪੁੱਤਰ ਨਿਰਮਲ ਸਿੰਘ ਵਾਸੀ ਬਸਤੀ ਮਾਛੀਆਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ।
ਇਹ ਵੀ ਪੜ੍ਹੋ : 'ਨੇਤਾ ਜੀ ਸਤਿ ਸ੍ਰੀ ਅਕਾਲ' ’ਚ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ, ਸੁਣੋ ਤਿੱਖੇ ਸਵਾਲਾਂ ਦੇ ਜਵਾਬ
ਅੱਜ ਵੀ ਦੋਸ਼ੀਆਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਬੋਰੀ ਵਿੱਚ ਐੱਲ.ਸੀ.ਡੀ ਪਾ ਕੇ ਮੋਟਰਸਾਈਕਲ ਤੇ ਐੱਲ.ਸੀ.ਡੀ ਵੇਚਣ ਲਈ ਮੋਗਾ ਵੱਲ ਜਾ ਰਹੇ ਹਨ, ਜਿਸ ’ਤੇ ਪੁਲਸ ਵੱਲੋਂ ਮਨਸੂਰਦੇਵਾ ਕੋਲ ਸੂਏ ਦੇ ਪੁਲ ’ਤੇ ਨਾਕਾਬੰਦੀ ਕਰਕੇ ਨਾਮਜ਼ਦ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਕੋਲੋ 2 ਮੋਟਰਸਾਈਕਲ ਤੇ ਇਕ ਐੱਲ.ਸੀ.ਡੀ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਖ਼ਿਲਾਫ਼ ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
