ਪੁਲਸ ਵਲੋਂ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ, ਲਾਹਣ ਅਤੇ ਚਲਦੀ ਭੱਠੀ ਫੜੀ, 2 ਗ੍ਰਿਫ਼ਤਾਰ, ਔਰਤ ਸਣੇ 3 ਫਰਾਰ

01/28/2022 4:30:06 PM

ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ,ਸੁਨੀਲ ਵਿੱਕੀ) : ਥਾਣਾ ਫ਼ਿਰੋਜ਼ਪੁਰ ਛਾਉਣੀ, ਸਦਰ, ਗੁਰੂਹਰਸਹਾਏ ਅਤੇ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਦੇ ਹੋਏ ਨਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ  ਸ਼ਰਾਬ ਦੀ ਭੱਠੀ ਫੜੀ ਹੈ। ਪੁਲਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਦਕਿ ਔਰਤ ਸਮੇਤ 3 ਦੋਸ਼ੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਏ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਟਿਕਟ ਕੱਟੇ ਜਾਣ ਤੋਂ ਭੜਕੀ ਸਤਵਿੰਦਰ ਬਿੱਟੀ, ਕਾਂਗਰਸ ਖ਼ਿਲਾਫ਼ ਖੋਲ੍ਹਿਆ ਮੋਰਚਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ.ਐੱਸ.ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦੇ ਹੋਏ ਮੁਲਜ਼ਮ ਔਰਤ ਗੋਗੀ ਪਤਨੀ ਰਣਜੀਤ ਦੇ ਘਰੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਨਾਮਜ਼ਦ ਔਰਤ ਪੁਲਸ ਨੂੰ ਦੇਖ ਕੇ ਫਰਾਰ ਹੋ ਗਈ। ਦੂਜੇ ਪਾਸੇ ਥਾਣਾ ਕੈਂਟ ਦੇ ਏ.ਐੱਸ.ਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਇੰਦਰਾ ਕਲੋਨੀ ਦੇ ਏਰੀਆ ’ਚ ਛਾਪੇਮਾਰੀ ਕਰਦਿਆਂ ਦੋਸ਼ੀ ਔਰਤ ਰਾਧਾ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ, ਜਿਸਨੂੰ ਬਾਅਦ ਵਿੱਚ ਜ਼ਮਾਨਤ ’ਤੇ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ : ਫਿਲੌਰ ਪਹੁੰਚੇ ਭਗਵੰਤ ਮਾਨ ਲੋਕਾਂ ਦੇ ਹੋਏ ਰੂ-ਬ-ਰੂ, ਕੀਤੇ ਵੱਡੇ ਦਾਅਵੇ

ਥਾਣਾ ਲੱਖੋ ਕੇ ਬਹਿਰਾਮ ਦੇ ਏ.ਐੱਸ.ਆਈ ਰਾਮ ਪ੍ਰਸਾਦ ਅਤੇ ਏ.ਐੱਸ.ਆਈ ਮਹੇਸ਼ ਸਿੰਘ ਨੇ ਦੱਸਿਆ ਕਿ ਪਿੰਡ ਜੰਗ ਅਤੇ ਸ਼ਾਮ ਸਿੰਘ ਵਾਲਾ ਵਿਖੇ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ ਕਰਦੇ ਹੋਏ 50 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਅਤੇ ਪਿੰਡ ਸ਼ਾਮ ਸਿੰਘ ਵਾਲਾ ਵਿਖੇ ਸੋਹਣ ਸਿੰਘ ਦੇ ਘਰ ਛਾਪੇਮਾਰੀ ਕਰਦਿਆਂ ਚਾਲੂ ਸ਼ਰਾਬ ਦੀ ਭੱਠੀ, 15 ਲੀਟਰ ਲਾਹਣ ਅਤੇ 1 ਬੋਤਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਦੋਵੇਂ ਦੋਸ਼ੀ ਪੁਲਸ ਨੂੰ ਦੇਖ ਕੇ ਫ਼ਰਾਰ ਹੋ ਗਏ। ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਪਿੰਡ ਮੋਹਣ ਦੇ ਉਤਾੜ ਇਲਾਕੇ ’ਚ ਇੱਕ ਦੁਕਾਨ ’ਤੇ ਛਾਪੇਮਾਰੀ ਕਰਦਿਆਂ ਨਰਿੰਦਰ ਸਿੰਘ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਸਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News