ਪੁਲਸ ਨੇ ਨਸ਼ਾ ਕਾਰੋਬਾਰੀਆਂ ਖ਼ਿਲਾਫ਼ ਦਿਖਾਈ ਸਖ਼ਤੀ, ਕੀਤੀ ਲੱਖਾਂ ਦੀ ਪ੍ਰਾਪਰਟੀ ਫ੍ਰੀਜ਼
Sunday, Oct 15, 2023 - 01:24 PM (IST)
ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ੇ ਤੇ ਠੱਲ ਪਾਉਣ ਲਈ ਲਗਾਤਾਰ ਵੱਖ ਵੱਖ ਆਪਰੇਸ਼ਨ ਚਲਾਏ ਜਾ ਰਹੇ ਹਨ। ਲਗਾਤਾਰ ਸ਼ੱਕੀ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰਾਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀਆਂ ਪ੍ਰਾਪਰਟੀਆ ਵੀ ਫ੍ਰੀਜ਼ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪੁਲਿਸ ਨੇ ਫਿਰੋਜ਼ਪੁਰ ਦੇ ਪਿੰਡ ਬੁੱਕਣ ਖਾਂ ਦੇ ਗੌਰਵ ਉਰਫ਼ ਗੋਰਾ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਹੈ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪਿੰਡ ਬੁੱਕਣ ਖਾਂ ਦੇ ਗੌਰਵ ਉਰਫ਼ ਗੋਰਾ ਕੋਲੋਂ 1800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ ਤੇ ਉਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਵੱਲੋਂ ਨਸ਼ੇ ਦਾ ਕਾਰੋਬਾਰ ਕਰ 16,33,500 ਦੀ ਬਣਾਈ ਜਾਇਦਾਦ ਫ੍ਰੀਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਇਸੇ ਤਰ੍ਹਾਂ ਜੋ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਖਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵਟਸਐਪ ਕਾਲ ਕਰ ਕੇ ਮੰਗੀ 50 ਲੱਖ ਦੀ ਫਿਰੌਤੀ, ਪੈਸੇ ਨਾ ਦੇਣ 'ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8