ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਪੁਲਸ ਨੇ ਦਿਖਾਈ ਸਖ਼ਤੀ, 6 ਖ਼ਿਲਾਫ਼ ਕੀਤਾ ਮਾਮਲਾ ਦਰਜ
Tuesday, Nov 21, 2023 - 03:52 PM (IST)
ਫਿਰੋਜ਼ਪੁਰ (ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਵੱਖ-ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ 'ਚ 188 ਆਈ.ਪੀ.ਸੀ. ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ। ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਦੁਲਚੀ ਕੇ ਵਿਖੇ ਕਿਸੇ ਅਣਪਛਾਤੇ ਕਿਸਾਨ ਨੇ ਆਪਣੀ ਮਾਲਕੀ ਜ਼ਮੀਨ ਵਿਚ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਬਚੀ ਹੋਈ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ, ਜੋ ਇਤਲਾਹ ਮੋਹਤਬਰ ਦੇ ਭਰੋਸੇਯੋਗ ਹੋਣ ਕਰ ਕੇ ਉਕਤ ਵਿਅਕਤੀ ਵੱਲੋਂ ਮਾਣਯੋਗ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪਰ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਕਰਕੇ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਹੈ।
ਇਹ ਵੀ ਪੜ੍ਹੋ- ਮੰਡੀ ਤੋਂ ਘਰ ਜਾ ਰਹੇ ਕਿਸਾਨ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਖੋਹੀ ਨਕਦੀ ਤੇ ਐਕਟਿਵਾ, ਪੁਲਸ ਨੇ ਕੀਤੇ ਗ੍ਰਿਫ਼ਤਾਰ
ਥਾਣਾ ਆਰਿਫ਼ ਕੇ ਪੁਲਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਅੱਕੂ ਵਾਲਾ ਵਿਖੇ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਬਚੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਥਾਣਾ ਮਮਦੋਟ ਪੁਲਸ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਘੋੜਾ ਚੱਕ ਵਿਖੇ ਕਿਸੇ ਅਣਪਛਾਤੇ ਕਿਸਾਨ ਨੇ ਆਪਣੀ ਮਾਲਕੀ ਜ਼ਮੀਨ ਵਿਚ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਬਚੀ ਹੋਈ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਲੋਹਗੜ੍ਹ ਵਿਖੇ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਬਚੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ।
ਇਹ ਵੀ ਪੜ੍ਹੋ- ਸੜਕਾਂ 'ਤੇ ਛਲਾਂਗਾਂ ਮਾਰਦੇ ਸਾਂਬਰ ਨੇ ਮਾਰੀ ਕਈ ਵਾਹਨਾਂ ਨੂੰ ਟੱਕਰ, ਫੜਨ ਵਾਲਿਆਂ ਦੇ ਛੁਡਾਏ ਪਸੀਨੇ
ਥਾਣਾ ਤਲਵੰਡੀ ਭਾਈ ਪੁਲਿਸ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਲੱਲੇ, ਪਤਲੀ ਸਾਇਡ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਬਚੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੈ। ਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਹਾਮਦ ਵਾਲਾ ਪੁਲ ਨਹਿਰ ਦੇ ਪਾਸ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਬਚੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8