ਥਾਣਾ ਭਾਦਸੋਂ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਗਿਆ ਜਾਗਰੂਕ

06/18/2021 1:38:08 PM

ਭਾਦਸੋਂ (ਅਵਤਾਰ)- ਨਸ਼ਿਆਂ ਦੇ ਖ਼ਾਤਮੇ ਲਈ ਐੱਸ. ਐੱਸ. ਪੀ. ਪਟਿਆਲਾ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਭਾਦਸੋਂ ਦੇ ਮੁਖੀ ਅ੍ਰਮਿਤਵੀਰ ਸਿੰਘ ਚਾਹਲ ਦੀ ਅਗਵਾਈ ਵਿਚ ਜਾਗਰੂਕਤਾ ਮੀਟਿੰਗ ਦਾ ਆਯਜੋਨ ਕੀਤਾ ਗਿਆ। ਇਸ ਦੌਰਾਨ ਬੱਸ ਸਟੈਂਡ ਭਾਦਸੋਂ ਤੋਂ ਇਲਾਵਾ ਵੱਖ-ਵੱਖ ਜਗ੍ਹਾ ਉਤੇ ਜਾ ਕੇ ਸ਼ਹਿਰ ਵਾਸੀਆਂ, ਡਰਾਈਵਰਾਂ, ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਦੌਰ ਦੀ ਦਰਦਨਾਕ ਤਸਵੀਰ, 12 ਦਿਨ ਲਾਸ਼ ਲੈਣ ਨਹੀਂ ਪੁੱਜਾ ਪਰਿਵਾਰ, ਪ੍ਰਸ਼ਾਸਨ ਨੇ ਨਿਭਾਈਆਂ ਅੰਤਿਮ ਰਸਮਾਂ

ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਅ੍ਰਮਿਤਵੀਰ ਸਿੰਘ ਨੇ ਦੱਸਿਆ ਕਿ ਨਸ਼ਾ ਜਿੱਥੇ ਸਾਡੀ ਜ਼ਿੰਦਗੀ ਨੂੰ ਤਬਾਹ ਕਰਦਾ ਹੈ, ਉਥੇ ਹੀ ਸਾਡੀ ਆਰਥਿਕ ਹਾਲਤ ਨੂੰ ਵੀ ਕੰਮਜੋਰ ਕਰਦਾ ਹੈ। ਸਾਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਦੀ ਬਜਾਏ ਸਮਾਜ ਸੇਵੀ ਕਾਰਜਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਪੰਦਰਵਾੜਾ ਮਨਾਕੇ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੁਣਸ਼ੀ ਵਰਿੰਦਰ ਸਿੰਘ, ਮੁਣਸ਼ੀ ਮਨਿੰਦਰ ਸਿੰਘ,ਏ. ਐੱਸ. ਆਈ ਗੁਰਬਚਨ ਸਿੰਘ, ਗੁਰਤੇਜ ਸਿੰਘ, ਕਾਲਾ ਸਿੰਘ, ਅਮਨਪ੍ਰੀਤ ਸਿੰਘ, ਗੁਰਜੰਟ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News