ਚੋਰੀ ਦੇ 2 ਮੋਟਰਸਾਈਕਲਾਂ ਤੇ 6 ਮੋਬਾਇਲਾਂ ਸਮੇਤ ਗ੍ਰਿਫ਼ਤਾਰ

Monday, Jan 14, 2019 - 04:33 AM (IST)

ਚੋਰੀ ਦੇ 2 ਮੋਟਰਸਾਈਕਲਾਂ ਤੇ 6 ਮੋਬਾਇਲਾਂ ਸਮੇਤ ਗ੍ਰਿਫ਼ਤਾਰ

ਪਟਿਆਲਾ,(ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਐੱਸ. ਐੱਚ. ਓ. ਇੰਸ. ਰਾਹੁਲ ਕੌਸ਼ਲ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਮੋਟਰਸਾਈਕਲ ਅਤੇ ਮੋਬਾਇਲ ਚੋਰੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ ਗੋਲੂ ਪੁੱਤਰ ਮਿਠਾਈ ਲਾਲ ਵਾਸੀ ਉੱਤਰ ਪ੍ਰਦੇਸ਼ ਹਾਲ ਕਿਰਾਏਦਾਰ ਰਾਘੋਮਾਜਰਾ ਪਟਿਆਲਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਰਾਹੁਲ ਕੌਸ਼ਲ ਨੇ ਦੱਸਿਆ ਕਿ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ, ਐੱਸ. ਪੀ. ਸਿਟੀ ਕੇਸਰ ਸਿੰਘ ਤੇ ਡੀ. ਐੱਸ. ਪੀ. ਯੋਗੇਸ਼ ਸ਼ਰਮਾ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਇਕ ਮੋਟਰਸਾਈਕਲ, ਇਕ ਸਕੂਟਰੀ ਤੇ 6 ਮੋਬਾਇਲ ਬਰਾਮਦ ਕੀਤੇ ਹਨ। ਇਹ ਮੋਬਾਇਲ ਉਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਇਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅੱਗੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ   ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਆਖਰ ਇਸ ਵੱਲੋਂ ਇਹ ਮੋਬਾਇਲ ਕਿੱਥੋਂ ਚੋਰੀ ਕੀਤੇ ਗਏ? ਅਤੇ  ਕੀ ਇਸ ਤੋਂ ਪਹਿਲਾਂ ਤਾਂ ਇਸ ਵਿਅਕਤੀ ਦੇ ਖਿਲਾਫ ਕੋਈ ਹੋਰ ਕੇਸ ਦਰਜ ਤਾਂ ਨਹੀਂ? ਆਦਿ ਸਬੰਧੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਸਿੱਧੂ ਵੱਲੋਂ ਸਾਫ ਨਿਰਦੇਸ਼ ਹਨ ਕਿ  ਕ੍ਰਾਈਮ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਨਾ ਬਖਸ਼ਿਆ ਜਾਵੇ। ਇਸੇ ਮੁਹਿੰਮ ਤਹਿਤ ਹੀ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਥਾਣਾ ਕੋਤਵਾਲੀ ਦੀ ਬਾਕੀ ਪੁਲਸ ਪਾਰਟੀ ਵੀ ਹਾਜ਼ਰ ਸੀ। 


Related News