ਪਿੰਡ ''ਚ ਗਸ਼ਤ ਕਰ ਰਹੀ ਟੀਮ ਨੇ ਸ਼ੱਕ ਦੇ ਆਧਾਰ ''ਤੇ ਰੋਕਿਆ ਨੌਜਵਾਨ, ਜਦੋਂ ਲਈ ਤਲਾਸ਼ੀ ਤਾਂ...
Thursday, Mar 20, 2025 - 06:50 PM (IST)

ਜਲਾਲਾਬਾਦ (ਆਦਰਸ਼ ,ਜਤਿੰਦਰ)- ਐੱਸ.ਐੱਸ.ਪੀ. ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਥਾਣਾ ਸਦਰ ਜਲਾਲਾਬਾਦ ਪੁਲਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ।
ਜਤਿੰਦਰ ਸਿੰਘ ਡੀ.ਐੱਸ.ਪੀ. ਸਬ ਡਵੀਜ਼ਨ ਜਲਾਲਾਬਾਦ ਅਤੇ ਬਲਕਾਰ ਸਿੰਘ ਡੀ.ਐੱਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ. ਫਾਜ਼ਿਲਕਾ -2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ’ਚ ਗਸ਼ਤ ਕਰ ਰਹੀ ਸੀ।
ਇਹ ਵੀ ਪੜ੍ਹੋ- 1007 ਸਰਕਾਰੀ ਅਧਿਆਪਕਾਂ 'ਤੇ ਡਿੱਗੇਗੀ ਗਾਜ ! ਜਾਰੀ ਹੋ ਗਏ ਸਖ਼ਤ ਨਿਰਦੇਸ਼
ਇਸ ਦੌਰਾਨ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ 'ਤੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਉਸ ਦੇ ਖਿਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਐੱਨ.ਡੀ.ਐੱਸ.ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e