ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਦੋਸ਼ੀ ਕਾਬੂ
Wednesday, Dec 19, 2018 - 03:53 AM (IST)

ਸ੍ਰੀ ਮੁਕਤਸਰ ਸਾਹਿਬ, (ਪਵਨ, ਖੁਰਾਣਾ, ਦਰਦੀ)- ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਪੀ. ਪੀ. ਐੱਸ., ਐੱਸ. ਐੱਸ. ਪੀ. ਦੇ ਨਿਰਦੇਸ਼ ਅਤੇ ਤਲਵਿੰਦਰ ਸਿੰਘ ਪੀ. ਪੀ. ਐੱਸ. ਉਪ ਕਪਤਾਨ ਪੁਲਸ (ਸ. ਡ.) ਦੀ ਅਗਵਾਈ ਹੇਠ ਐੱਸ. ਆਈ. ਅਸ਼ੋਕ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਨੇ ਇਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ’ਚ ਸਫਲਤਾ ਹਾਸਲ ਕੀਤੀ ਹੈ।
ਡੀ. ਐੱਸ. ਪੀ. ਤਲਵਿੰਦਰ ਸਿੰਘ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਮਿਤੀ 6-7 ਦਸੰਬਰ, 2018 ਦੀ ਦਰਮਿਆਨੀ ਰਾਤ ਨੂੰ ਬੱਸ ਸਟੈਂਡ ਦੇ ਐਂਟਰੀ ਗੇਟ ਨੇਡ਼ੇ ਸੋਹਣ ਸਿੰਘ ਵਾਸੀ ਵਧਾਈ ਦਾ ਅਣਪਛਾਤਾ ਵਿਅਕਤੀ ਕਤਲ ਕਰ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਸਬੰਧੀ ਉਕਤ ਥਾਣੇ ਦੀ ਪੁਲਸ ਵੱਲੋਂ ਮੁਕੱਦਮਾ ਨੰ. 208 ਮਿਤੀ 07-12-2018 ਅ/ਧ 302 ਆਈ. ਪੀ. ਸੀ. ਥਾਣਾ ਸਿਟੀ ਵਿਖੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਸੀ।
®ਉਨ੍ਹਾਂ ਨੇ ਦੱਸਿਆ ਕਿ ਐੱਸ. ਆਈ. ਅਸ਼ੋਕ ਕੁਮਾਰ ਮੁੱਖ ਥਾਣਾ ਅਫ਼ਸਰ ਸਿਟੀ ਸ੍ਰੀ ਮੁਕਤਸਰ ਸਾਹਿਬ ਨੇ ਮੁਕੱਦਮੇ ਦੀ ਡੂੰਘਾਈ ਨਾਲ ਤਫਤੀਸ਼ ਕਰਦਿਅਾਂ ਕਤਲ ਕਰਨ ਵਾਲੇ ਅਸਲ ਦੋਸ਼ੀ ਬਲਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਚਾਨਣ ਭਗਤ ਵਾਸੀ ਗੋਨਿਆਣਾ ਰੋਡ, ਸ੍ਰੀ ਮੁਕਤਸਰ ਸਾਹਿਬ ਨੂੰ 17 ਦਸੰਬਰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦਾ ਅਦਾਲਤ ’ਚੋਂ ਪੁਲਸ ਰਿਮਾਂਡ ਹਾਸਲ ਕਰ ਕੇ ਉਸ ਕੋਲੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।