ਗਰੁੱਪ ਬਣਾ ਕੇ ਨਸ਼ਾ ਵੇਚਣ ਵਾਲੇ ਮਾਫੀਆਂ ''ਤੇ ਪੁਲਸ ਦੀ ਵੱਡੀ ਕਾਰਵਾਈ, 13 ਖ਼ਿਲਾਫ਼ ਮਾਮਾਲਾ ਦਰਜ
Sunday, Dec 01, 2024 - 06:23 PM (IST)
ਬੁਢਲਾਡਾ (ਬਾਂਸਲ)- ਸਥਾਨਕ ਸਿਟੀ ਪੁਲਸ ਵੱਲੋਂ ਨਸ਼ਾ ਮਾਫੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੱਜ ਛਾਪਾਮਾਰੀ ਕੀਤੀ ਗਈ। ਜਿਸ ਤਹਿਤ ਇਲਾਕੇ ਦੇ 2 ਵੱਡੇ ਗਰੁੱਪ ਜੋ ਨਸ਼ਾ ਵੇਚਣ, ਸਪਲਾਈ ਕਰਦੇ ਸਨ, ਜਿਨ੍ਹਾਂ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਦਿਆਂ ਵੱਡੀ ਤਦਾਦ ਵਿੱਚ ਗਾਂਜਾ, ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ।
ਪੁਲਸ ਨੇ ਲਗਭਗ 13 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਸੀ. ਐਕਟ 111, 223 ਬੀ.ਐੱਨ.ਐੱਸ. ਅਧੀਨ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀਆਂ ਖ਼ਿਲਾਫ਼ ਪਹਿਲਾ ਵੀ ਮੁਕੱਦਮੇ ਦਰਜ ਹਨ।