ਅੰਤਰਰਾਸਟਰੀ ਨਸ਼ਾ ਵਿਰੋਧੀ ਦਿਵਸ ਤੇ ਪੁਲਸ ਮੁਲਾਜਮਾਂ ਨੇ ਨਸ਼ਾ ਖਤਮ ਕਰਨ ਲਈ ਚੁੱਕੀ ਸਹੁੰ
Friday, Jun 26, 2020 - 05:14 PM (IST)

ਦਿੜਬਾ ਮੰਡੀ(ਅਜੈ) - ਪੁਲਸ ਸਬ-ਡਵੀਜ਼ਨ ਦਿੜਬਾ ਦੇ ਸਾਂਝ ਕੇਂਦਰ ਵੱਲੋਂ ਐਸ.ਐਚ.ਓ. ਇੰਸਪੈਕਟਰ ਸੁਖਦੀਪ ਸਿੰਘ ਦੀ ਅਗਵਾਈ 'ਚ ਅੰਤਰਰਾਸਟਰੀ ਨਸ਼ਾ ਵਿਰੋਧੀ ਦਿਹਾੜੇ ਮੌਕੇ ਸਰਕਾਰ ਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਸਮੂਹ ਪੁਲਸ ਮੁਲਾਜ਼ਮਾਂ ਨੇ ਸਹੁੰ ਚੁੱਕੀ। ਥਾਣਾ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਅਤੇ ਸਾਂਝ ਕੇਂਦਰ ਦੇ ਇੰਚਾਰਜ਼ ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਅੰਦਰੋਂ ਨਸ਼ੇ ਦੇ ਖਾਤਮੇ ਲਈ ਵਚਨਬੱਧ ਹੈ। ਜਿਸ ਦੇ ਤਹਿਤ ਨਸ਼ੇ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ। ਨਸ਼ਾ ਵਿਰੋਧੀ ਦਿਵਸ 'ਤੇ ਸਭ ਨੂੰ ਕਿਹਾ ਗਿਆ ਹੈ ਕਿ ਉਹ ਹਰ ਰੋਜ਼ ਇੱਕ ਵਿਅਕਤੀ ਨੂੰ ਨਸ਼ੇ ਦੇ ਖਿਲਾਫ ਮੁਹਿੰਮ ਵਿਚ ਸ਼ਾਮਿਲ ਕਰਨਗੇ ਤਾਂ ਇਸ ਤਰ੍ਹਾਂ ਸਮਾਜ ਅੰਦਰ ਇੱਕ ਵੱਡਾ ਕਾਫਲਾ ਬਣ ਕੇ ਨਸ਼ੇ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਸਕਦਾ ਹੈ। ਇਸ ਮੌਕੇ ਸਬ-ਇੰਸਪੈਕਟਰ ਰਾਜਵਿੰਦਰ ਕੌਰ, ਸਿਮਰਨਜੀਤ ਸਿੰਘ, ਮੁਨਸ਼ੀ ਹਰਮੇਸ਼ ਸਿੰਘ, ਹਰਦੇਵ ਸਿੰਘ, ਰਾਜਵਿੰਦਰ ਕੌਰ, ਗੁਰਮੁੱਖ ਸਿੰਘ, ਅਮਰੀਕ ਸਿੰਘ ਅਤੇ ਹੋਰ ਪੁਲਸ ਮੁਲਾਜਮ ਹਾਜਰ ਸਨ।