ਨਸ਼ਾ ਤਸਕਰੀ ਕਰਨ ਵਾਲਿਆਂ ''ਤੇ ਪੁਲਸ ਨੇ ਕੱਸਿਆ ਸ਼ਿਕੰਜਾ
Sunday, Oct 04, 2026 - 07:06 PM (IST)
ਖਰੜ (ਅਮਰਦੀਪ ਸਿੰਘ ਸੈਣੀ)- ਖਰੜ ਪੁਲਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ 'ਤੇ ਸ਼ਿਕੰਜਾ ਕੱਸਣ ਲਈ ਅੱਜ ਕਾਸੋ ਆਪਰੇਸ਼ਨ ਤਹਿਤ ਮੁੰਡੀ ਖਰੜ ਦੀ ਬੰਗਾਲਾ ਬਸਤੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਸ ਟੀਮਾਂ ਵੱਲੋਂ ਬਸਤੀ ਦੇ ਕਈ ਘਰਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਤਲਾਸ਼ੀ ਮੁਹਿੰਮ ਦੀ ਅਗਵਾਈ ਡੀ. ਐੱਸ. ਪੀ. ਖਰੜ ਇਸ਼ਾਨ ਸਿੰਗਲਾ ਨੇ ਕੀਤੀ। ਇਸ ਮੌਕੇ ਥਾਣਾ ਸਿਟੀ ਖਰੜ ਦੇ ਐੱਸ. ਐੱਚ. ਓ. ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ, ਥਾਣਾ ਸਦਰ ਖਰੜ ਦੇ ਐੱਸ. ਐੱਚ. ਓ. ਇੰਸਪੈਕਟਰ ਸੁਨੀਲ ਕੁਮਾਰ, ਪੁਲਸ ਚੌਕੀ ਸੈਕਟਰ-125 ਇੰਚਾਰਜ ਐੱਸ. ਆਈ. ਚਰਨਜੀਤ ਸਿੰਘ ਰਾਮੇਵਾਲ ਸਮੇਤ ਹੋਰ ਪੁਲਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ: ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
ਪੁਲਸ ਅਨੁਸਾਰ ਮੁਤਾਬਕ ਆਪਰੇਸ਼ਨ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਜਦਕਿ ਕਈ ਸ਼ੱਕੀ ਮੋਟਰਸਾਈਕਲਾਂ ਨੂੰ ਜਾਂਚ ਲਈ ਥਾਣਾ ਸਿਟੀ ਖਰੜ ਲਿਆਂਦਾ ਗਿਆ । ਪੁਲਸ ਵੱਲੋਂ ਹਿਰਾਸਤ 'ਚ ਲਏ ਵਿਅਕਤੀਆਂ ਅਤੇ ਵਾਹਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ 'ਚ ਗਲਤ ਅਨਸਰਾਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਸ਼ਿਆਂ ਵਿਰੁੱਧ ਪੁਲਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ Alert ਜਾਰੀ
