ਪੁਲਸ ਨੇ ਮਿਲਾਵਟੀ ਸ਼ਰਾਬ ਕਾਰਨ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਲਿਆ ਜਾਇਜ਼ਾ, ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ
Monday, Mar 25, 2024 - 04:32 AM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ-ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਨ੍ਹਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਲਈ ਭਾਜਪਾ ਦਾ ਮਾਸਟਰ ਸਟ੍ਰੋਕ, ਟੀਵੀ ਦੇ 'ਰਾਮ' ਨੂੰ ਮੇਰਠ ਤੋਂ ਉਤਾਰਿਆ ਮੈਦਾਨ 'ਚ
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਨ੍ਹਾਂ ਅਣਸੁਖਾਵੀਆਂ ਘਟਨਾਵਾਂ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ-ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ - BJP ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ 5ਵੀਂ ਸੂਚੀ, ਅਰੁਣ ਗੋਵਿਲ ਨੂੰ ਮੇਰਠ ਤੋਂ ਮਿਲੀ ਟਿਕਟ, ਦੇਖੋ ਪੂਰੀ ਲਿਸਟ
ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਸ ਅਤੇ ਪ੍ਰਸ਼ਾਸਨ ਦੇ ਇਨ੍ਹਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। ਉਨ੍ਹਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਨ੍ਹਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ - ਭਾਜਪਾ ਨੇ ਕੰਗਨਾ ਰਣੌਤ ਨੂੰ ਉਤਾਰਿਆ ਮੈਦਾਨ 'ਚ, ਜਾਣੋ ਲੋਕ ਸਭਾ ਚੋਣਾਂ ਲੜਨ ਬਾਰੇ ਕੀ ਕਿਹਾ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e