ਪੁਲਸ ਮੁਲਾਜ਼ਮ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

08/11/2022 10:00:31 PM

ਸਹਿਣਾ (ਧਰਮਿੰਦਰ ਸਿੰਘ) : ਸ਼ਾਮ 6:30 ਵਜੇ ਦੇ ਕਰੀਬ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਬਰਨਾਲਾ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਥਾਣਾ ਸਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਛਾਪੇਮਾਰੀ ਕਰਕੇ ਏ.ਐੱਸ.ਆਈ. ਜੋਗਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ ਜਗਰਾਜ ਸਿੰਘ ਵਾਸੀ ਸਹਿਣਾ ਤੋਂ 4000 ਰੁਪਏ ਲਏ ਹਨ। ਇਸ ਸਬੰਧੀ ਜਗਰਾਜ ਸਿੰਘ ਨੇ ਵਿਜੀਲੈਂਸ ਦਫ਼ਤਰ ਬਰਨਾਲਾ ਨੂੰ ਸ਼ਿਕਾਇਤ ਦਿੱਤੀ ਸੀ। ਵਿਜੀਲੈਂਸ ਟੀਮ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਕਾਬਪੋਸ਼ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਬੈਂਕ 'ਚੋਂ ਲੁੱਟਿਆ 7 ਲੱਖ ਤੋਂ ਵੱਧ ਕੈਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News