ਪੋਲਿੰਗ ਸਮੱਗਰੀ ਲੈ ਕੇ ਪੋਲਿੰਗ ਬੂਥਾਂ ‘ਤੇ ਰਵਾਨਾ ਹੋਈਆਂ ਪੋਲਿੰਗ ਪਾਰਟੀਆਂ, ਸੁਰੱਖਿਆ ਦੇ ਪੁੱਖਤਾ ਪ੍ਰਬੰਧ

06/22/2022 4:32:09 PM

ਤਪਾ ਮੰਡੀ (ਸ਼ਾਮ, ਗਰਗ) - ਸੰਗਰੂਰ ਲੋਕ ਸਭਾ ਦੀ 23 ਜੂਨ ਨੂੰ ਉਪ ਚੋਣ ਹੋ ਰਹੀ ਹੈ, ਜਿਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੋਲ ਪਾਰਟੀਆਂ ਨੂੰ ਚੋਣ ਸਮੱਗਰੀ ਦੇਕੇ ਪੋਲਿੰਗ ਬੂਥਾਂ ‘ਤੇ ਰਵਾਨਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਤਪਾ ਮੈਡਮ ਸੋਨਮ ਚੌਧਰੀ ਕੌਰ ਨੇ ਦੱਸਿਆ ਕਿ ਹਲਕਾ ਭਦੋੜ (102) ‘ਚ ਕੁਲ 169 ਪੋਲਿੰਗ ਬੂਥ ਬਣਾਏ ਗਏ ਹਨ। ਸਾਰੇ ਬੂਥਾਂ ‘ਤੇ ਸੀ.ਸੀ.ਟੀ.ਵੀ ਕੈਮਰਿਆਂ ਤੋਂ ਲਾਈਵ ਚਲਾਇਆ ਜਾ ਰਿਹਾ ਹੈ। ਕੋਈ ਵੀ ਸਮਾਜ ਵਿਰੋਧੀ ਅਨਸਰ ਬੂਥਾਂ ਵਿੱਚ ਗੜਬੜੀ ਨਹੀਂ ਕਰ ਸਕਦਾ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

ਚੋਣਾਂ ਦਾ ਲਾਈਵ ਚੋਣ ਕਮਿਸ਼ਨਰ, ਜ਼ਿਲ੍ਹਾ ਚੋਣ ਕਮਿਸ਼ਨਰ, ਆਰ.ਓਜ ਅਤੇ ਏ.ਆਰ.ਓਜ ਵੇਖ ਸਕਦੇ ਹਨ। ਜੇਕਰ ਕਿਸੇ ਵੀ ਬੂਥ ’ਤੇ ਕਿਸੇ ਪਾਰਟੀ ਨੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪ੍ਰਸ਼ਾਸਨ ਰੀਪੋਲਿੰਗ ਕਰਨ ਵਿੱਚ ਕਿਸੇ ਤਰ੍ਹਾਂ ਦਾ ਗੁਰੇਜ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਬੂਥਾਂ ‘ਤੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਪੋਲਿੰਗ ਪਾਰਟੀਆਂ ਨੂੰ ਖਾਣਾ-ਪੀਣਾ ਅਤੇ ਹੋਰ ਸਹੂਲਤਾਂ ਵੀ ਪ੍ਰਸ਼ਾਸਨ ਵੱਲੋਂ ਮੁਹੱਈਆਂ ਕਰਵਾਈ ਜਾਵੇਗੀ। ਇਨ੍ਹਾਂ ਪੋਲਿੰਗ ਪਾਰਟੀਆਂ ਦੇ ਨਾਲ-ਨਾਲ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ: ਮੀਂਹ ਤੇ ਹਨ੍ਹੇਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸ਼ਾਮਿਆਨੇ ਪੁੱਟੇ, ਵੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਵੋਟਾਂ ਨੂੰ ਲੈ ਕੇ ਸਖ਼ਤ ਸੁਰੱਖਿਆਂ ਪ੍ਰਬੰਧ ਕੀਤੇ ਗਏ ਹਨ। ਵੋਟ ਦੌਰਾਨ ਜੇਕਰ ਕੋਈ ਜਾਅਲੀ ਵੋਟ ਜਾਂ ਹੁੱਲਵਾੜੀ ਕਰਦਾ ਫੜਿਆ ਗਿਆ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸ.ਪੀ ਅਨਿਲ ਕੁਮਾਰ, ਤਹਿਸੀਲਦਾਰ ਬਾਦਲਦੀਨ, ਡੀ.ਐੱਸ.ਪੀ ਤਪਾ ਗੁਰਵਿੰਦਰ ਸਿੰਘ, ਡੀ.ਐੱਸ.ਪੀ ਮਨਜੀਤ ਸਿੰਘ, ਡੀ.ਐੱਸ.ਪੀ ਰਾਮ ਜੀ, ਡੀ.ਐੱਸ.ਪੀ ਸਵਰਨ ਸਿੰਘ ਸਣੇ ਵੱਡੀ ਗਿਣਤੀ ਪੁਲਸ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


rajwinder kaur

Content Editor

Related News