ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

Tuesday, Jun 18, 2019 - 07:22 PM (IST)

ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

ਬਰੇਟਾ (ਬਾਂਸਲ)- ਮੀਂਹ ਕਾਰਨ ਪਿੰਡ ਕੁਲਰੀਆਂ ਵਿਖੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਜਾਣ ਦਾ ਸਮਾਚਾਰ ਹੈ। ਪੀੜਤ ਮੰਗੂ ਰਾਮ ਨੇ ਦੱਸਿਆ ਕਿ ਸਾਡੇ ਘਰ ਦਾ ਗੁਜਾਰਾ ਤਾਂ ਪਹਿਲਾਂ ਹੀ ਬੜੀ ਮੁਸ਼ਕਿਲ ਨਾਲ ਚੱਲਦਾ ਹੈ ਤੇ ਹੁਣ ਕੁਦਰਤ ਦੀ ਕਰੋਪੀ ਨੇ ਉਨ੍ਹਾਂ ਦੇ ਪਰਿਵਾਰ ਨੂੰ ਹੋਰ ਵੀ ਤੰਗ ਕਰਕੇ ਰੱਖ ਦਿੱਤਾ ਕਿਉਂਕਿ ਮੰਗੂ ਰਾਮ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਕੈਂਸਰ ਨਾਲ ਮੌਤ ਹੋ ਚੁੱਕੀ ਹੈ। ਜਿਸਦੀ ਬਾਮਾਰੀ 'ਤੇ ਕਈ ਲੱਖ ਰੁਪਏ ਖਰਚ ਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਵੇਰੇ ਛੇ ਵਜੇ ਦੇ ਕਰੀਬ ਜਦੋਂ ਜੋਰ ਨਾਲ ਅਸਮਾਨੀ ਬਿਜਲੀ ਗੜਕੀ ਤਾਂ ਮਕਾਨ ਦੀ ਛੱਤ ਡਿੱਗ ਪਈ ਜਿਸ ਕਾਰਨ ਉਸ ਕਮਰੇ ਵਿਚ ਪਏ ਹੋਰ ਘਰੇਲੂ ਸਾਮਾਨ ਦਾ ਕਾਫੀ ਨੁਕਸਾਨ ਹੋਇਆ ਅਤੇ ਮਕਾਨ ਦੀਆਂ ਕੰਧਾਂ 'ਚ ਤਰੇੜਾਂ ਪੈ ਗਈਆਂ। ਪੀੜਤ ਮੰਗੂ ਰਾਮ ਨੇ ਦੱਸਿਆ ਕਿ ਮਕਾਨ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਦਾ ਕਰੀਬ ਸਵਾ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪਿੰਡ ਦੇ ਸਰਪੰਚ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਕਤ ਗਰੀਬ ਪਰਿਵਾਰ ਦੀ ਮਕਾਨ ਬਣਾਉਣ ਵਾਸਤੇ ਵੱਧ ਤੋਂ ਵੱਧ ਮਦਦ ਕੀਤੀ ਜਾਵੇ।


author

KamalJeet Singh

Content Editor

Related News