ਫਾਜ਼ਿਲਕਾ ਜ਼ਿਲ੍ਹੇ ''ਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਪੁੱਜਿਆ 44 ਤੱਕ

05/15/2020 4:42:22 PM

ਜਲਾਲਾਬਾਦ (ਜਤਿੰਦਰ, ਨਿਖੰਜ ) : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਤਕ ਪੂਰੇ ਪੰਜਾਬ 'ਚ ਆਪਣੇ ਪੈਰ ਪਸਾਰ ਚੁੱਕਾ ਹੈ। ਬੀਤੀ ਦੇਰ ਰਾਤ ਜ਼ਿਲ੍ਹੇ 'ਚ ਤਿੰਨ ਹੋਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟ ਹੋਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਤਿੰਨ ਹੋਰ ਕੇਸ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 44 ਕੋਰੋਨਾ ਪਾਜ਼ੇਟਿਵ ਕੇਸ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪਾਜ਼ੇਟਿਵ ਕੇਸਾਂ ਦੇ ਵਿੱਚ ਦੋ ਪੁਰਸ਼ ਅਤੇ ਇਕ ਔਰਤ ਜਿਨ੍ਹਾਂ ਦੀ ਉਮਰ ਕਰੀਬ 41 ਅਤੇ 55 ਸਾਲ ਹੈ ਅਤੇ ਔਰਤ ਦੀ ਉਮਰ ਕਰੀਬ 46 ਸਾਲ ਹੈ। ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ਨੂੰ ਜਲਾਲਾਬਾਦ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਨਿਵੇਕਲੀ ਪਹਿਲ
ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਆਮ ਲੋਕਾਂ ਦੇ ਸਰਕਾਰੀ ਦਫ਼ਤਰਾਂ ਨਾਲ ਜੁੜੇ ਰੋਜ਼ਾਨਾਂ ਦੇ ਕੰਮਾਂ ਨੂੰ ਸ਼ੋਸ਼ਲ ਡਿਸਟੈਸਿੰਗ ਰਾਹੀਂ ਪਾਰਦਰਸ਼ੀ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਨੇ ਇਕ ਨਿਵੇਕਲੀ ਪਹਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਜ਼ਾਨਾ ਦਫ਼ਤਰੀ ਦਿਨਾਂ 'ਚ ਸਵੇਰੇ 9.30 ਤੋਂ 11 ਵਜੇ ਤੱਕ ਆਮ ਲੋਕਾਂ ਦੇ ਮਸਲਿਆਂ ਨੂੰ ਸੁਣ ਕੇ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ।  


Anuradha

Content Editor

Related News