ਬਿਜਲੀ ਮੁਲਾਜ਼ਮਾਂ ਵੱਲੋਂ ‘ਅਰਥੀ’ ਫੂਕ ਮੁਜ਼ਾਹਰਾ

08/06/2020 9:21:38 PM

ਲੁਧਿਆਣਾ, (ਸਲੂਜਾ)- ਮੰਗਾਂ ਨੂੰ ਅਣਦੇਖਿਆ ਕਰਨ ਅਤੇ ਬਿਜਲੀ ਮੁਲਾਜ਼ਮਾਂ ਵਿਰੋਧੀ ਬਿੱਲ ਲਾਗੂ ਕਰਨ ਸਬੰਧੀ ਅੱਜ ਇਥੇ ਪਾਵਰਕਾਮ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ।

ਕੈਪਟਨ ਅਮਰਿੰਦਰ ਸਿੰਘ ਮੁਰਦਾਬਾਦ-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ, ਮੁਲਾਜ਼ਮ ਏਕਤਾ ਜ਼ਿੰਦਾਬਾਦ ਦੇ ਨਾਅਰਿਆਂ ’ਚ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਬਾਜਵਾ ਅਤੇ ਕਿਸ਼ੋਰ ਚੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ ਮੰਨਣ ਦੇ ਬਾਵਜੂਦ ਅੱਜ ਤੱਕ ਲਾਗੂ ਕਰਨ ਦੀ ਜਗ੍ਹਾ ਟਾਲਮਟੋਲ ਦੀ ਨੀਤੀ ਅਪਣਾਉਂਦੀ ਆ ਰਹੀ ਹੈ, ਜਿਸ ਨਾਲ ਮੁਲਾਜ਼ਮਾਂ ਨੇ ਦਿਨ-ਬ-ਦਿਨ ਰੋਸ ਵਧਦਾ ਹੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ’ਚ ਪਿਛਲੇ ਕਈ ਸਾਲਾਂ ਤੋਂ ਰੈਗੂਲਰ ਭਰਤੀ ਨਾ ਹੋਣ ਕਾਰਨ ਵਿਭਾਗ ਦਾ ਕੰਮ-ਕਾਜ ਤਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਰਿਹਾ ਹੈ। ਇਸੇ ਦੇ ਨਾਲ ਹੀ ਖਪਤਕਾਰਾਂ ਨੂੰ ਵੀ ਬਿਜਲੀ ਗੁੱਲ ਦੀਆਂ ਸ਼ਿਕਾਇਤਾਂ ਦਾ ਸਮੇਂ ’ਤੇ ਨਿਪਟਾਰਾ ਨਾ ਹੋਣ ’ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਨੂੰ ਚਰਨਜੀਤ ਗਿੱਲ, ਘਾਰੂ ਰਾਮ, ਜਗਦੀਸ਼ ਕੁਮਾਰ, ਸੁਖਜਿੰਦਰ ਸਿੰਘ, ਪਿਆਰਾ ਸਿੰਘ, ਨਵੀਨ ਵੈਦ, ਅਜੀਤ ਸਿੰਘ, ਕਰਮ ਸਿੰਘ, ਰਾਜਾ ਰਾਮ ਅਤੇ ਗੁਰਦੀਪ ਸਿੰਘ ਬਾਬਾ ਨੇ ਸੰਬੋਧਨ ਕੀਤਾ।

Bharat Thapa

This news is Content Editor Bharat Thapa