ਬਿਜਲੀ ਮੰਤਰੀ ਵੱਲੋਂ ਮੋਹਾਲੀ ਸਥਿਤ PSPCL ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ
Friday, Jul 08, 2022 - 09:00 PM (IST)

ਚੰਡੀਗੜ੍ਹ-ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਨਿਗਰਾਨ ਇੰਜੀਨੀਅਰ, ਵੰਡ ਹਲਕਾ ਮੋਹਾਲੀ , ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫਤਰ ਵਿਖੇ ਵੱਖ-ਵੱਖ ਬ੍ਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨਾਲ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਬ੍ਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦਫਤਰ ਵਿਖੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਅਚਨਚੇਤ ਚੈਕਿੰਗ ਦੌਰਾਨ ਪਾਈਆ ਗਈਆਂ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਦਬਾਅ ਵਿਚਾਲੇ ਗਰਭਪਾਤ ਸਬੰਧੀ ਹੁਕਮਾਂ 'ਤੇ ਦਸਤਖਤ ਕਰਨਗੇ ਬਾਈਡੇਨ
ਮੰਤਰੀ ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ।
ਇਹ ਵੀ ਪੜ੍ਹੋ : ਸ਼੍ਰੀ ਅਮਰਨਾਥ ਗੁਫਾ ਨੇੜੇ ਫਟਿਆ ਬੱਦਲ, 5 ਲੋਕਾਂ ਦੀ ਮੌਤ (ਵੀਡੀਓ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ