ਮੰਤਰੀ ਹਰਭਜਨ ਸਿੰਘ ETO ਨੇ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਕੀਤਾ ਦੌਰਾ
Sunday, Apr 09, 2023 - 06:26 PM (IST)
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਮੰਤਰੀ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ।
ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ
ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐੱਸ.ਪੀ.ਸੀ.ਐੱਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇਂ 'ਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖ਼ੇਤਰ ‘ਚ ਅਹਿਮ ਰੋਲ ਅਦਾ ਕਰਨਗੇ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।