ਬਿਜਲੀ ਬੱਚਤ ਸਬੰਧੀ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ

05/31/2022 9:21:40 PM

ਪਟਿਆਲਾ (ਬਿਊਰੋ) : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਦਸੋਂ ਜ਼ਿਲ੍ਹਾ ਪਟਿਆਲਾ ਵਿਖੇ ਊਰਜਾ ਸੰਜਮ ਪ੍ਰਤੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐੱਸ. ਐੱਮ. ਸੈੱਲ ਵੱਲੋਂ ਇੰਜੀਨੀਅਰ ਦਵਿੰਦਰ ਕੁਮਾਰ ਵਧੀਕ ਨਿਗਰਾਨ ਇੰਜੀ/ਡੀ. ਐੱਸ. ਐੱਮ. ਸੈੱਲ, ਪਟਿਆਲਾ, ਇੰਜੀ. ਪਰਮਜੀਤ ਸਿੰਘ ਏ. ਈ. ਈ., ਇੰਜੀ. ਅਨਿਲ ਸਹਿਗਲ ਏ. ਈ. ਈ. ਅਤੇ ਇੰਜੀ. ਮਹਿੰਦਰ ਸਿੰਘ ਏ. ਏ. ਈ. ਨੇ ਬਿਜਲੀ ਨੂੰ ਸੰਜਮ ਤਰੀਕੇ ਨਾਲ ਵਰਤਣ ਲਈ ਅਲੱਗ ਅਲੱਗ ਵਿਧੀਆਂ, ਤਕਨੀਕਾਂ ਬਾਰੇ ਵਿਦਿਆਰਥੀਆਂ ਅਤੇ ਹਾਜ਼ਰ ਜਨਤਾ ਨੂੰ ਜਾਗਰੂਕ ਕਰਵਾਇਆ।

ਸਕੂਲ ਦੇ ਵਿਦਿਆਰਥੀਆਂ ਵੱਲੋਭ ਊਰਜਾ ਸੰਜਮ ਦੇ ਸੰਬੰਧ ਵਿਚ ਬਹੁਤ ਹੀ ਸੁੰਦਰ ਸ਼ਬਦਾਂ ’ਚ ਆਪਣੇ ਆਪਣੇ ਪੇਪਰ ਪੜ੍ਹੇ ਗਏ। ਉਪਰੰਤ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਨਾਮ ਤਕਸੀਮ ਕੀਤੇ ਗਏ। ਇਸ ਮੋਕੇ ਤੇ ਭਾਰਤੀ ਕਿਸਾਨ ਯੂਨੀਅਨ ਦੇ ਸਥਾਨਕ ਨੇਤਾ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਸ ਸੰਬਧ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ ਗਈ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਵੰਦਨਾ ਜਿੰਦਲ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।


Manoj

Content Editor

Related News