ਪਾਵਰਕਾਮ ਠੇਕਾ ਮੁਲਾਜ਼ਮਾਂ ਨੇ ਫੂਕੀ ਸਰਕਾਰ ਦੀ ਅਰਥੀ

09/19/2018 6:35:18 AM

ਬਠਿੰਡਾ, (ਜ.ਬ.)- ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਤੇ ਪ੍ਰਬੰਧਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਤੇ ਪ੍ਰਬੰਧਨ ਵਲੋਂ ਠੇਕਾ ਮੁਲਾਜ਼ਮਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਠੇਕਾ ਮੁਲਾਜ਼ਮ ਕਈ-ਕਈ ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਇਹੀ ਨਹੀਂ ਮੁਲਾਜ਼ਮਾਂ ਤੋਂ ਪੱਕੇ ਮੁਲਾਜ਼ਮਾਂ ਵਾਂਗ ਕੰਮ ਕਰਵਾਇਆ ਜਾਂਦਾ ਹੈ ਪਰ ਤਨਖਾਹ ਮਾਮੂਲੀ ਦਿੱਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।  ਇਸ ਮੌਕੇ ਰਾਜ ਕੁਮਾਰ, ਹਰਪ੍ਰੀਤ ਸਿੰਘ, ਅਸ਼ਵਨੀ ਕੁਮਾਰ, ਨਰਿੰਦਰ ਕੁਮਾਰ ਟੀ. ਐੱਸ. ਯੂ., ਜਗਜੀਤ ਸਿੰਘ, ਰਾਮਤੀਰਥ, ਗੁਰਮੇਲ ਸਿੰਘ, ਪਰਮਜੀਤ ਸਿੰਘ, ਗੁਰਸ਼ਰਨ ਸਿੰਘ, ਬੂਟਾ ਸਿੰਘ, ਜਗਪਾਲ ਸਿੰਘ, ਹਰਬੰਸ ਸਿੰਘ, ਇੰਦਰਜੀਤ ਸਿੰਘ, ਗੁਰਲਾਲ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।