ਨੌਕਰੀਆਂ ਦੀ ਨੂੰ ਮੰਗ ਲੈ ਕੇ ਪਾਵਰਕਾਮ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਚੜ੍ਹੇ ਟੈਂਕੀਆਂ 'ਤੇ

01/23/2020 2:10:04 PM

ਪਟਿਆਲਾ (ਇੰਦਰਜੀਤ ਬਖਸ਼ੀ): ਨੌਕਰੀਆਂ ਲੈਣ ਲਈ ਮੁੱਖ ਮੰਤਰੀ ਦੇ ਸ਼ਹਿਰ 'ਚ ਪਾਣੀ ਦੀ ਟੈਂਕੀ 'ਤੇ ਮੁਲਾਜ਼ਮ ਚੜ੍ਹੇ ਹੋਏ ਹਨ। ਜਾਣਕਾਰੀ ਮੁਤਾਬਕ ਪਾਵਰਕਾਮ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਈ ਸਾਲਾਂ ਤੋਂ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਅੱਜ ਮੈਂਬਰਾਂ ਵੱਲੋਂ ਰਾਜਪੁਰਾ ਕਾਲੋਨੀ ਵਿਖੇ ਸਥਿਤ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸਾਥੀਆਂ ਵੱਲੋਂ ਇਨ੍ਹਾਂ ਦਾ ਸਾਥ ਦਿੰਦਿਆਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

PunjabKesari

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇੱਥੇ ਕਰੀਬ 300 ਪਰਿਵਾਰ ਦੇ ਮੈਂਬਰ ਧਰਨੇ 'ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਾਫੀ ਲੰਬੇ ਸਮੇਂ ਤੋਂ ਪਾਵਰਕਾਮ 'ਚ ਨੌਕਰੀ ਕਰਦਿਆਂ ਮੌਤ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਪਾਵਰਕਾਮ 'ਚ ਸਰਕਾਰੀ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲੀਆਂ। ਉਨ੍ਹਾਂ ਨੇ ਕਿਹਾ ਕਿ ਐੱਮ.ਪੀ. ਚੋਣਾਂ ਤੋਂ ਪਹਿਲਾਂ ਵੀ ਇਸੇ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ,ਉਸ ਸਮੇਂ ਸਰਕਾਰੀ ਨੁਮਾਇੰਦਿਆਂ ਵੱਲੋਂ ਲਿਖਤੀ ਤੌਰ 'ਤੇ ਪਹਿਲ ਦੇ ਆਧਾਰ 'ਤੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਲੰਬਾ ਸਮਾਂ ਲੰਘਣ 'ਤੇ ਇਹ ਵਾਅਦਾ ਵੀ ਪੂਰਾ ਨਹੀਂ ਹੋਇਆ ਜਿਸ ਕਰਕੇ ਹਾਜ਼ਰੀ ਮੈਂਬਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


Shyna

Content Editor

Related News