ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ
Saturday, Aug 03, 2024 - 07:07 PM (IST)
ਜੈਤੋ : ਡਾ. ਪ੍ਰਗਿਆ ਜੈਨ, ਆਈ.ਪੀ.ਐਸ ਨੇ ਅੱਜ ਸੀਨੀਅਰ ਪੁਲਸ ਕਪਤਾਨ, ਫਰੀਦਕੋਟ ਦਾ ਚਾਰਜ ਸੰਭਾਲ ਲਿਆ।ਚਾਰਜ ਸੰਭਾਲਣ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਸਾਲ 2017 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਉਨ੍ਹਾਂ ਨੇ ਸਹਾਇਕ ਕਪਤਾਨ ਪੁਲਸ, ਮਹਿਲ ਕਲਾਂ (ਬਰਨਾਲਾ) ਵਜੋ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ ਮੈਡਮ ਜੈਨ ਨੇ ਕਿਹਾ ਕਿ ਉਨ੍ਹਾਂ ਕਿਹ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਮਹਾਨ ਸੂਫੀ ਫਕੀਰ ਬਾਬਾ ਫ਼ਰੀਦ ਜੀ ਦੀ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਨਸਾਫ ਪਸੰਦ ਸ਼ਹਿਰੀ ਆਪਣੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੂੰ ਬਿਨਾਂ ਝਿਜਕ ਕਿਸੇ ਵੀ ਸਮੇਂ ਮਿਲ ਸਕਦੇ ਹਨ। ਉਨ੍ਹਾਂ ਸਾਫ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਸ ਪ੍ਰਸਾਸ਼ਨ ਵਚਨਬੱਧ ਹੈ ਅਤੇ ਮਾੜੇ ਤੱਤਾ ਦਾ ਰੱਤੀ ਭਰ ਵੀ ਲਿਹਾਜ ਨਹੀਂ ਕੀਤਾ ਜਾਵੇਗਾ। ਪੁਲਸ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਨਿਵਾਸੀਆਂ ਅਤੇ ਸਮੂਹ ਸਮਾਜਸੇਵੀ ਸੰਸਥਾਵਾਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾਵੇਗੀ ਅਤੇ ਪਿੰਡੋ-ਪਿੰਡ ਲੋਕਾਂ ਨੂੰ ਸੇਧ ਦੇ ਕੇ ਨਸ਼ਾ ਵਿਰੋਧੀ ਮੁਹਿੰਮ ਪ੍ਰਤੀ ਸੁਚੇਤ ਕਰਕੇ ਇਸ ਜ਼ਿਲ੍ਹੇ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਬੱਚੇ, ਔਰਤਾਂ ਅਤੇ ਸੀਨੀਅਰ ਸਿਟੀਜਨਜ਼ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਪਹਿਲਾਂ ਤਾਇਨਾਂਤ ਸੀਨੀਅਰ ਪੁਲਸ ਕਪਤਾਨ ਹਰਜੀਤ ਸਿੰਘ ਨੂੰ ਬਤੌਰ ਡੀ.ਆਈ.ਜੀ ਵਿਜ਼ੀਲੈਂਸ ਵਜੋਂ ਪਦਉੱਨਤ ਕਰਕੇ ਉਨ੍ਹਾਂ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਮੈਡਮ ਪ੍ਰਾਗਿਆ ਜੈਨ ਦੇ ਫ਼ਰੀਦਕੋਟ ਵਿਖੇ ਪੁੱਜਦਿਆਂ ਹੀ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਡੀ.ਆਈ.ਜੀ ਹਰਜੀਤ ਸਿੰਘ, ਐੱਸ. ਪੀ. ਜਸਮੀਤ ਸਿੰਘ, ਡੀ. ਐੱਸ. ਪੀ. ਜਤਿੰਦਰ ਸਿੰਘ, ਡੀ..ਐੱਸ,.ਪੀ. ਸ਼ਮਸ਼ੇਰ ਸਿੰਘ, ਥਾਣਾ ਸਿਟੀ ਮੁਖੀ ਅੰਗਰੇਜ਼ ਸਿੰਘ, ਥਾਣਾ ਮੁਖੀ ਜੈਤੋ ਰਾਜੇਸ਼ ਕੁਮਾਰ, ਨਾਰਕੋਟਿਕ ਸੈੱਲ ਮੁਖੀ ਗੁਰਲਾਲ ਸਿੰਘ, ਥਾਣਾ ਸਿਟੀ-2 ਮੁਖੀ ਸੁਖਦਰਸ਼ਨ ਸ਼ਰਮਾਂ ਅਤੇ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ।