551ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਦੀ ਕੀਤੀ ਗਈ ਸ਼ੁਰੂਆਤ

11/28/2020 3:36:42 PM

ਤਲਵੰਡੀ ਸਾਬੋ (ਮੁਨੀਸ਼): ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਸਾਲਾ ਪ੍ਰਕਾਸ਼ ਪੁਰਬ ਜਿੱਥੇ ਪੂਰੀ ਦੁਨੀਆ 'ਚ ਸਿੱਖ ਸੰਗਤਾਂ ਵਲੋ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ 551 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ।ਜਿਨ੍ਹਾਂ ਦੇ ਭੋਗ 30 ਨਵੰਬਰ 2020 ਨੂੰ ਪਾਉਣ ਤੋਂ ਬਾਅਦ ਸਮਾਗਮ ਕੀਤਾ ਜਾਵੇਗਾ।

ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਗਏ। ਇਸ ਮੌਕੇ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਕੀਤੀ ਗਈ, ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਦੱਸਿਆ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੁੱਖ ਸਮਾਗਮ 30 ਨਵੰਬਰ ਨੂੰ ਕੀਤੇ ਜਾਣਗੇ ਜਦੋਂ ਕਿ 29 ਨਵੰਬਰ ਨੂੰ ਅਲੌਕਿਕ ਨਗਰ ਕੀਰਤਨ ਦੀ ਸ਼ਹਿਰ ਵਿੱਚ ਆਯੋਜਿਤ ਕੀਤਾ ਜਾਵੇਗਾ ਜਦੋ ਕਿ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਦੇ ਖਾਸ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਗੁਰਪੁਰਬ ਮੌਕੇ ਤਖਤ ਸਾਹਿਬ ਵਿਖੇ ਵਿਸ਼ੇਸ ਰੌਸ਼ਨੀ ਕੀਤੀ ਜਾਵੇਗੀ ਉਨ੍ਹਾਂ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾਉਣ ਅਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।


Shyna

Content Editor

Related News