ਨਾਭਾ: ਪ੍ਰੀਤ ਕੰਬਾਈਨ ਇੰਡਸਟਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

Monday, Jun 22, 2020 - 04:20 PM (IST)

ਨਾਭਾ: ਪ੍ਰੀਤ ਕੰਬਾਈਨ ਇੰਡਸਟਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਨਾਭਾ (ਖੁਰਾਣਾ): ਪੰਜਾਬ ਹੀ ਨਹੀਂ ਪੂਰੇ ਵਿਸ਼ਵ ਭਰ 'ਚ ਮਸ਼ਹੂਰ ਪ੍ਰੀਤ ਕੰਬਾਈਨ ਇੰਡਸਟਰੀ 'ਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੌਕੇ 'ਤੇ ਅੱਗ ਬੁਝਾਊ ਦਸਤਿਆਂ ਵਲੋਂ ਕੜੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਜਦੋਂ ਕੰਬਾਈਨ ਇੰਡਸਟਰੀ 'ਚ ਅੱਗ ਲੱਗੀ ਉਦੋਂ ਮਜ਼ਦੂਰ ਦੁਪਹਿਰ ਦਾ ਖਾਣਾ ਖਾਣ ਗਏ ਹੋਏ ਸਨ ਅਤੇ ਜਦੋਂ ਇੰਡਸਟਰੀ ਦੇ ਮੁਲਾਜ਼ਮਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਵਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ।

PunjabKesari

ਦੱਸਣਯੋਗ ਹੈ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਇਆ ਗਿਆ। ਉਦੋਂ ਤੱਕ ਕਾਫੀ ਵੱਡਾ ਨੁਕਸਾਨ ਇੰਡਸਟਰੀ ਦਾ ਹੋ ਗਿਆ ਸੀ। ਇਸ ਮੌਕੇ ਤੇ ਪ੍ਰੀਤ ਕੰਬਾਈਨ ਇੰਡਸਟਰੀ ਦੇ ਐੱਮ.ਡੀ.ਹਰੀ ਸਿੰਘ ਨੇ ਕਿਹਾ ਕਿ ਸਾਨੂੰ ਤਾਂ ਉਦੋਂ ਹੀ ਪਤਾ ਲੱਗਿਆ ਜਦੋਂ ਇੰਡਸਟਰੀ 'ਚ ਅੱਗ ਲੱਗ ਗਈ।ਇਸ  ਅੱਗ ਦੇ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਅਤੇ ਇਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇੰਡਸਟਰੀ ਦੇ ਮਾਲਕ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਜਦੋਂ ਹਨੇਰੀ ਝੱਖੜ ਆਇਆ ਸੀ ਉਦੋਂ ਵੀ ਸਾਡਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ ਅਤੇ ਹੁਣ ਫਿਰ ਇਸ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗਣ ਨਾਲ ਫਿਰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

PunjabKesari


author

Shyna

Content Editor

Related News