ਪੇਕੇ ਘਰ ਆਈ ਗਰਭਵਤੀ ਲੜਕੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

Monday, Jul 06, 2020 - 06:28 PM (IST)

ਪੇਕੇ ਘਰ ਆਈ ਗਰਭਵਤੀ ਲੜਕੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਭਵਾਨੀਗੜ੍ਹ(ਕਾਂਸਲ) - ਸਥਾਨਕ ਸ਼ਹਿਰ ਦੇ ਦਸ਼ਮੇਸ਼ ਨਗਰ ਦੀ ਇਕ ਲੜਕੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਕਾਕਾ ਰਾਮ ਸ਼ਰਮਾਂ ਨੇ ਦੱਸਿਆ ਕਿ ਸਥਾਨਕ ਦਸ਼ਮੇਸ਼ ਨਗਰ ਦੀ ਇਕ ਲੜਕੀ ਜੋ ਕਿ ਬਠਿੰਡਾ ਵਿਖੇ ਵਿਆਹੀ ਹੋਈ ਹੈ ਅਤੇ ਗਰਭਵਤੀ ਹੈ। ਇਹ ਲੜਕੀ ਹੁਣ ਆਪਣੇ ਪੇਕੇ ਘਰ ਆਈ ਹੋਈ ਸੀ ਅਤੇ ਇਹ ਪਟਿਆਲਾ ਦੇ ਇਕ ਨਰਸਿੰਗ ਹੋਮ ਵਿਖੇ ਚੈਕਅੱਪ ਲਈ ਗਈ ਸੀ ਜਿਥੇ ਇਸ ਦਾ ਕੋਰੋਨਾ ਦੀ ਜਾਂਚ ਲਈ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਲੜਕੀ ਨੂੰ ਘਰ ਵਿਚ ਇਕਾਂਤਵਾਸ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਣ ਲੜਕੀ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਵਿਖੇ ਭੇਜਿਆ ਜਾਵੇਗਾ ਅਤੇ ਲੜਕੀ ਦੇ ਮਾਤਾ-ਪਿਤਾ ਸਮੇਤ ਪੇਕੇ ਪਰਿਵਾਰ ਦੇ ਬਾਕੀ ਮੈਂਬਰਾਂ ਦੇ ਵੀ ਜਾਂਚ ਲਈ ਨਮੂਨੇ ਲਏ ਜਾਣਗੇ।


author

Harinder Kaur

Content Editor

Related News