ਸ਼ੱਕੀ ਹਾਲਾਤਾਂ ''ਚ ਗਰਭਵਤੀ ਔਰਤ ਦੀ ਮੌਤ

11/04/2019 1:17:32 AM

ਲੁਧਿਆਣਾ, (ਗੌਤਮ)— ਐਤਵਾਰ ਨੂੰ ਸ਼ਿਮਲਾਪੁਰੀ ਇਲਾਕੇ ਕੁਆਲਿਟੀ ਚੌਕ 'ਚ ਰਹਿਣ ਵਾਲੀ ਇਕ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਔਰਤ ਦੇ ਪਰਿਵਾਰ ਨੇ ਸਹੁਰਿਆਂ 'ਤੇ ਦੋਸ਼ ਲਾਉਂਦੇ ਹੋਏ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ, ਜਦੋਂਕਿ ਸਹੁਰਿਆਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰਿਓਂ ਨਾਕਾਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਮੌਕੇ 'ਤੇ ਪੁੱਜ ਗਈ। ਪੁਲਸ ਨੇ ਕਾਰਵਾਈ ਕਰਦੇ ਹੋਏ ਔਰਤ ਦੀ ਲਾਸ਼ ਕਬਜ਼ੇ 'ਚ ਲੈ ਲਈ ਹੈ। ਮ੍ਰਿਤਕਾ ਦੀ ਪਛਾਣ ਪਲਕ ਵਜੋਂ ਹੋਈ ਹੈ। ਪੁਲਸ ਵਲੋਂ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੋਮਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤੀ ਹੈ। ਕੇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।


KamalJeet Singh

Content Editor

Related News