ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਪ੍ਰਸ਼ਾਸਨ ਨੇ ਸ਼ੁਰੂ ਕੀਤੀਆਂ ਤਿਆਰੀਆਂ

04/02/2022 3:21:49 PM

ਤਲਵੰਡੀ ਸਾਬੋ (ਮਨੀਸ਼) : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸੇ ਦੇ ਸਾਜਣਾ ਦਿਵਸ ਮੌਕੇ 14 ਅਪ੍ਰੈਲ ਨੂੰ ਲੱਗਣ ਵਾਲੇ ਵਿਸਾਖੀ ਮੇਲੇ ਲਈ ਪ੍ਰਸ਼ਾਸਨ ਵੱਲੋ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਵੱਲੋ ਤਲਵੰਡੀ ਸਾਬੋ ਦੇ ਨਗਰ ਕੌਂਸਲ ਵਿਖੇ ਸਮੂਹ ਵਿਭਾਗਾਂ ਦੇ ਮੁਲਾਜਮਾਂ ਦੀ ਮੀਟਿੰਗ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈ ਗਈ ਅਤੇ 5 ਅਪ੍ਰੈਲ ਤੱਕ ਸਾਰੇ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ ਦੇ ਆਦੇਸ ਜਾਰੀ ਕੀਤੇ।

ਇਹ ਵੀ ਪੜ੍ਹੋ : ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ 12 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸ਼ਰਧਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ 6 ਸੈਕਟਰਾਂ ’ਚ ਵੰਡਿਆ ਗਿਆ ਹੈ। ਸ਼ਹਿਰ ਅੰਦਰ ਪ੍ਰਸ਼ਾਸਨ ਵੱਲੋ ਵੱਡੇ ਪੱਧਰ ’ਤੇ ਸਫਾਈ ਦੇ ਨਾਲ-ਨਾਲ ਸੜਕਾਂ ’ਤੇ ਪੈਚ ਲਗਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਵਰਾਤਿਆਂ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ

Anuradha

This news is Content Editor Anuradha