ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਪਿੰਡ ਝਨੇੜੀ ਦੀ ਬੱਚੀ ਨੇ ਬੰਨ੍ਹੀ ਰੱਖੜੀ
Thursday, Aug 14, 2025 - 04:56 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ) : ਭਾਜਪਾ ਟਰਾਂਸਪੋਰਟ ਸੈੱਲ ਦੇ ਸੂਬਾ ਕਨਵੀਨਰ ਗੁਰਤੇਜ ਸਿੰਘ ਝਨੇੜੀ ਮੈਂਬਰ ਐੱਫ.ਸੀ.ਆਈ ਪੰਜਾਬ ਤੇ ਪਿੰਡ ਝਨੇੜੀ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਬੱਚਿਆਂ ਨੂੰ ਰੱਖੜੀ ਬੰਨ੍ਹਣ ਲਈ ਸੱਦਾ ਦਿੱਤਾ ਗਿਆ ਅਤੇ ਉਸ ਸੱਦੇ ਤਹਿਤ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੇ ਤਿੰਨ ਬੱਚਿਆਂ ਨੇ ਦਿੱਲੀ ਵਿਖੇ ਸਮਾਗਮ ਵਿਚ ਉਤਸ਼ਾਹ ਨਾਲ ਭਾਗ ਲਿਆ।
ਆਗੂਆਂ ਨੇ ਦੱਸਿਆ ਕਿ ਉਕਤ ਸਮਾਗਮ ਵਿਚ ਹੋਰਨਾਂ ਬੱਚਿਆਂ ਸਮੇਤ ਉਨ੍ਹਾਂ ਦੇ ਪਿੰਡ ਦੀ ਹੋਣਹਾਰ ਵਿਦਿਆਰਥਣ ਪਿੰਕੀ ਕੌਰ ਪੁੱਤਰੀ ਬੂਟਾ ਸਿੰਘ ਨੇ ਵੀ ਭਾਗ ਲਿਆ ਜੋ ਕਿ ਉਨ੍ਹਾਂ ਦੇ ਨਗਰ ਲਈ ਵੱਡੇ ਮਾਣ ਵਾਲੀ ਗੱਲ ਹੈ। ਵਿਦਿਆਰਥਣ ਪਿੰਕੀ ਕੌਰ ਨੂੰ ਉਨ੍ਹਾਂ ਸਮੇਤ ਪਿੰਡ ਦੇ ਹਰਮੇਲ ਸਿੰਘ ਫੌਜੀ, ਅਮਨਦੀਪ ਸਿੰਘ, ਜਗਦੀਪ ਸਿੰਘ, ਗੁਰਵਿੰਦਰ ਸਿੰਘ, ਸਿੰਪੀ ਝਨੇੜੀ ਤੇ ਸਰਕਾਰੀ ਮਿਡਲ ਸਕੂਲ ਝਨੇੜੀ ਦੇ ਸਮੂਹ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਝਨੇੜੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਧੰਨਵਾਦ ਕੀਤਾ।