45 ਵਰ੍ਹਿਆਂ ਮਗਰੋਂ ਬਦਲੇਗੀ ਲੰਢੇਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨੁਹਾਰ

02/18/2020 5:08:45 PM

ਮੋਗਾ (ਗੋਪੀ ਰਾਊਕੇ): ਪਿੰਡ ਲੰਢੇਕੇ ਦੇ ਪ੍ਰਾਇਮਰੀ ਸਕੂਲ ਦੀ 45 ਵਰ੍ਹਿਆਂ ਮਗਰੋਂ ਨੁਹਾਰ ਬਦਲਣ ਲੱਗੀ ਹੈ ਕਿਉਂਕਿ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਸਕੂਲ ਲਈ ਪੰਜਾਬ ਸਰਕਾਰ ਤੋਂ ਮਿਲੀ 7.50 ਲੱਖ ਦੀ ਗ੍ਰਾਂਟ ਨਾਲ ਨਵੇਂ ਬਣਨ ਵਾਲੇ ਕਮਰਿਆਂ ਦਾ ਨੀਂਹ-ਪੱਥਰ ਰੱਖਿਆ ਗਿਆ। ਜਦੋਂਕਿ ਇਸ ਵੇਲੇ ਪੰਜਾਬ ਕਾਂਗਰਸ ਦੇ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਕਾਂਗਰਸੀ ਆਗੂ ਰਵਿੰਦਰ ਸਿੰਘ ਰਾਜੂ ਲੰਢੇਕੇ ਅਤੇ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਗੱਲਬਾਤ ਕਰਦਿਆਂ ਵਿਧਾਇਕ ਕਮਲ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਜਿਹੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਇਸੇ ਤਹਿਤ ਮੋਗਾ ਹਲਕੇ ਦੇ ਪਿੰਡਾਂ ਦੇ ਸਕੂਲਾਂ ਦੀ ਦਿੱਖ ਸੰਵਾਰਨ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿਰ-ਤੋੜ ਯਤਨ ਕੀਤੇ ਜਾ ਰਹੇ ਹਨ। ਕਾਂਗਰਸੀ ਆਗੂ ਰਵਿੰਦਰ ਸਿੰਘ ਰਾਜੂ ਲੰਢੇਕੇ ਨੇ ਵਿਧਾਇਕ ਹਰਜੋਤ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਕਰ ਕੇ ਹੀ ਸਕੂਲ ਨੂੰ 45 ਵਰ੍ਹਿਆਂ ਮਗਰੋਂ ਗ੍ਰਾਂਟ ਮਿਲੀ ਹੈ। ਉਨ੍ਹਾਂ ਸਮਾਗਮ 'ਚ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਵਿੰਦਰ ਸਿੰਘ ਰਾਜੂ ਗਿੱਲ, ਜਗਦੀਪ ਸਿੰਘ ਸੀਰਾ, ਜਸਵਿੰਦਰ ਸਿੰਘ ਕਾਕਾ ਗਿੱਲ, ਰਾਮਪਾਲ ਧਵਨ, ਸੁਖਦੇਵ ਸਿੰਘ (ਬਾਬਾ), ਜਸਵਿੰਦਰ ਸਿੱਧੂ, ਡੀ. ਈ. ਓ. ਜਸਪਾਲ ਸਿੰਘ ਔਲਖ ਆਦਿ ਹਾਜ਼ਰ ਸਨ।


Shyna

Content Editor

Related News