ਪ੍ਰਧਾਨ ਮੰਤਰੀ ਖੁਦ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ : ਢੀਂਡਸਾ

02/16/2021 11:11:48 AM

ਸੰਗਰੂਰ (ਬੇਦੀ): ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੁਦ ਕਿਸਾਨਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਵਾਉਣਾ ਚਾਹੀਦਾ ਹੈ ਤੇ ਕਿਸਾਨ ਅੰਦੋਲਨ ਖ਼ਤਮ ਕਰਵਾਉਣਾ ਚਾਹੀਦਾ ਹੈ।’ਉਕਤ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿਸਾਨਾਂ ਨੂੰ ਅੰਦੋਲਨ ਕਰਦੇ ਹੋਏ ਬਹੁਤ ਸਮਾਂ ਬੀਤ ਚੁੱਕਾ ਅਤੇ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ ਤੇ ਬਹੁਤ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ ਤੇ ਪ੍ਰਧਾਨ ਮੰਤਰੀ ਨੂੰ ਖੁਦ ਇਹ ਮਸਲਾ ਹੱਲ ਕਰਨਾ ਚਾਹੀਦਾ ਹੈ। ਪੰਜਾਬ ’ਚ ਨਗਰ ਕੌਂਸਲਾਂ ਚੋਣਾਂ ’ਚ ਹੋਈ ਗੁੰਡਾਗਰਦੀ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨਾਲੋਂ ਮੌਕੇ ਦੀ ਸਰਕਾਰ ਖੁਦ ਆਪਣੇ ਨੁਮਾਇਦਿਆਂ ਨੂੰ ਨੌਮੀਨੇਟ ਕਰ ਲਿਆ ਕਰੇ ਕਿਉਂਕਿ ਇਨ੍ਹਾਂ ਚੋਣਾਂ ਦਾ ਫਾਇਦਾ ਕੁਝ ਨਹੀਂ ਹੁੰਦਾ ਕਿਉਂਕਿ ਉਮੀਦਵਾਰਾਂ ਨੇ ਜਿੱਤ ਕੇ ਵੀ ਸਰਕਾਰ ਨਾਲ ਹੀ ਜਾਣਾ ਹੁੰਦਾ ਹੈ। 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਤਿੰਨ ਪਾਰਟੀਆਂ ਕਾਂਗਰਸ, ਅਕਾਲੀ ਤੇ ਭਾਜਪਾ ਨੂੰ ਛੱਡ ਕੇ ਬਾਕੀ ਸਭ ਨਾਲ ਗਠਜੋੜ ਕਰ ਸਕਦਾ ਹੈ ਤੇ ਲੋਕਾਂ ਨੂੰ ਨਵਾਂ ਬਦਲਾਓ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗਠਜੋੜ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਦੀ ਪਾਰਟੀ ਇਕੱਲਿਆਂ ਵੀ ਚੋਣਾਂ ਲੜ ਸਕਦੀ ਹੈ।


Shyna

Content Editor

Related News