ਹਸਪਤਾਲ ’ਚ ਦਾਖ਼ਲ ਹਵਾਲਾਤੀ ਜੇਲ੍ਹ ਗਾਰਡਾਂ ਨੂੰ ਚਕਮਾ ਦੇ ਕੇ ਫਰਾਰ
Tuesday, Jun 09, 2026 - 07:24 PM (IST)
ਫਰੀਦਕੋਟ (ਰਾਜਨ) : ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਇਲਾਜ ਅਧੀਨ ਇਕ ਹਵਾਲਾਤੀ ਦੇ ਜੇਲ੍ਹ ਗਾਰਡਾਂ ਨੂੰ ਚਕਮਾ ਦੇ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੁਲਸ ਤੇ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ ਅਤੇ ਫਰਾਰ ਹਵਾਲਾਤੀ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫਰਾਰ ਹੋਇਆ ਹਵਾਲਾਤੀ ਅਰਮਾਨਦੀਪ ਸਿੰਘ ਬਿਮਾਰ ਹੋਣ ਕਾਰਨ 6 ਜੂਨ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਮੌਕਾ ਮਿਲਣ ’ਤੇ ਉਹ ਜੇਲ੍ਹ ਗਾਰਡਾਂ ਨੂੰ ਚਕਮਾ ਦੇ ਕੇ ਉੱਥੋਂ ਫਰਾਰ ਹੋ ਗਿਆ। ਸੂਤਰਾਂ ਮੁਤਾਬਕ ਅਰਮਾਨਦੀਪ ਸਿੰਘ ਨੂੰ ਕਰੀਬ ਢਾਈ ਮਹੀਨੇ ਪਹਿਲਾਂ ਕੋਟਕਪੂਰਾ ਸਦਰ ਪੁਲਸ ਵੱਲੋਂ ਲੁੱਟ-ਖੋਹ ਦੇ ਇਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤੀ ਹਿਰਾਸਤ ਦੇ ਚੱਲਦਿਆਂ ਉਹ ਇਨ੍ਹੀਂ ਦਿਨੀਂ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਬੰਦ ਸੀ। ਬਿਮਾਰ ਹੋਣ ਕਾਰਨ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਜੇਲ੍ਹ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਰਾਰ ਹਵਾਲਾਤੀ ਨੂੰ ਕਾਬੂ ਕਰਨ ਲਈ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਜੇਲ੍ਹ ਸੁਰੱਖਿਆ ਪ੍ਰਬੰਧਾਂ ਅਤੇ ਹਵਾਲਾਤੀਆਂ ਦੀ ਨਿਗਰਾਨੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
