ਚੈਕਿੰਗ ਦੌਰਾਨ ਹਵਾਲਾਤੀ ਤੋਂ ਦੋ ਮੋਬਾਇਲ ਫੋਨ ਬਰਾਮਦ, ਪਰਚਾ ਦਰਜ
Thursday, Jan 31, 2019 - 02:27 PM (IST)

ਫਿਰੋਜ਼ਪੁਰ (ਮਲਹੋਤਰਾ) : ਫਿਰੋਜ਼ਪੁਰ ਜੇਲ ਪ੍ਰਸ਼ਾਸਨ ਨੇ ਰੂਟੀਨ ਚੈਕਿੰਗ ਦੌਰਾਨ ਕੈਦੀ ਅਤੇ ਹਵਾਲਾਤੀ ਤੋਂ ਦੋ ਮੋਬਾਇਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਥਾਣਾ ਸਿਟੀ ਪੁਲਸ ਨੂੰ ਭੇਜੀ ਸ਼ਿਕਾਇਤ 'ਚ ਜੇਲ ਸੁਪਰੀਡੈਂਟ ਨੇ ਦੱਸਿਆ ਕਿ ਬੁੱਧਵਾਰ ਸਹਾਇਕ ਸੁਪਰੀਡੈਂਟ ਜਰਨੈਲ ਸਿੰਘ ਦੀ ਅਗਵਾਈ 'ਚ ਗਾਰਦ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਮਨਜੀਤ ਸਿੰਘ ਤੋਂ ਸੈਮਸੰਗ ਕੰਪਨੀ ਦਾ ਮੋਬਾਇਲ ਫੋਨ ਅਤੇ ਬੈਟਰੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਕੈਦੀ ਹਰਨਾਮ ਸਿੰਘ ਪਿੰਡ ਪੱਲਾ ਮੇਘਾ ਤੋਂ ਨੀਲੇ ਰੰਗ ਦਾ ਮੋਬਾਇਲ ਫੋਨ, ਬੈਟਰੀ ਤੇ ਏਅਰਟੈਲ ਕੰਪਨੀ ਦੀ ਸਿਮ ਬਰਾਮਦ ਹੋਣ ਦੇ ਦੋਸ਼ 'ਚ ਪੁਲਸ ਨੇ ਜੇਲ ਐਕਟ ਦਾ ਪਰਚਾ ਦਰਜ ਕੀਤਾ ਹੈ।