ਬਠਿੰਡਾ ਦੀ ਹਾਈ ਸਕਿਓਰਿਟੀ ਜੇਲ ’ਚ ਕੈਦੀਆਂ ਨੇ ਕੀਤੀ ਭੁੱਖ ਹੜਤਾਲ, ਜੇਲ ਪ੍ਰਸ਼ਾਸਨ ਤੋਂ ਕੀਤੀ ਇਹ ਮੰਗ

05/14/2023 9:00:07 AM

ਬਠਿੰਡਾ (ਵਰਮਾ) - ਬਠਿੰਡਾ ਦੀ ਹਾਈ ਸਕਿਓਰਿਟੀ ਜੇਲ ’ਚ ਬੰਦ 50 ਦੇ ਕਰੀਬ ਕੈਦੀ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ’ਚ ਨਾਭਾ ਜੇਲ ਬ੍ਰੇਕ ਕਾਂਡ ’ਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਵੀ ਸ਼ਾਮਲ ਹਨ। ਇਨ੍ਹਾਂ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ। ਇਸ ਦਾ ਕਾਰਨ ਜੇਲ ਪ੍ਰਸ਼ਾਸਨ ਵੱਲੋਂ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਦਰਅਸਲ ਨਾਭਾ ਜੇਲ ਬ੍ਰੇਕ ਕਾਂਡ ਦੇ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਬੈਰਕਾਂ ’ਚ ਟੀ. ਵੀ. ਲਗਾਏ ਜਾਣ ਪਰ ਜੇਲ ਦੀ ਸੁਰੱਖਿਆ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।

ਕੈਦੀਆਂ ਨੇ ਜੇਲ ਪ੍ਰਸ਼ਾਸਨ ਤੋਂ ਆਪਣੇ ਖਰਚੇ ’ਤੇ ਟੀ. ਵੀ. ਸੈੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਇਹ ਵੀ ਕਿਹਾ ਗਿਆ ਕਿ ਜੇਕਰ ਕੋਈ ਕੈਦੀ ਇਸ ਸਹੂਲਤ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਤੋਂ ਇਹ ਸਹੂਲਤ ਵਾਪਸ ਲੈ ਲਈ ਜਾਵੇ।

ਇਹ ਵੀ ਪੜ੍ਹੋ : 2022 ’ਚ ‘ਆਪ’ ਦੀ ਹਨੇਰੀ ਵਿਚਾਲੇ 5 ਵਿਧਾਨ ਸਭਾ ਹਲਕੇ ਜਿੱਤਣ ਵਾਲੀ ਕਾਂਗਰਸ ਜ਼ਿਮਨੀ ਚੋਣ ’ਚ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News