ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

Thursday, Mar 19, 2020 - 06:36 PM (IST)

ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

ਸੰਗਰੂਰ/ਪਟਿਆਲਾ/ਚੰਡੀਗੜ੍ਹ (ਬੇਦੀ, ਰਾਜੇਸ਼) : ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਵਧਦਾ ਹੀ ਜਾ ਰਿਹਾ ਹੈ। ਦੁਨੀਆਭਰ ਵਿਚ ਇਸ ਵਾਇਰਸ ਸਬੰਧੀ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹਲੌ ਬਣਿਆ ਹੋਇਆ ਹੈ, ਉੱਥੇ ਹੀ ਡਾਕਟਰਾਂ ਵਲੋਂ ਵੀ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਗੱਲ ਆਖੀ ਜਾ ਰਹੀ ਹੈ। ਅੱਜ ਚੰਡੀਗੜ੍ ਵਿਖੇ ਮੰਤਰੀ ਸਮੂਹ ਦੀ ਮੀਟਿੰਗ 'ਚ ਵੀ ਕੋਰੋਨਾਵਾਇਰਸ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ।

ਕੋਰੋਨਾ ਵਾਇਰਸ ਕਰਕੇ ਪੰਜਾਬ 'ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 20 ਮਾਰਚ ਰਾਤ ਤੋਂ ਬੰਦ ਹੋ ਜਾਵੇਗੀ। ਦੁਨੀਆ ਭਰ 'ਚ ਪੈਰ ਪਸਾਰ ਚੁੱਕੇ ਕੋਰੋਨਾਵਾਇਰਸ ਕਰਕੇ ਜਿੱਥੇ ਪਹਿਲਾਂ ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ, ਕੋਚਿੰਗ ਸੈਂਟਰ ਬੰਦ ਕੀਤੇ ਗਏ ਸਨ, ਉੱਥੇ ਹੁਣ ਪੰਜਾਬ ਸਰਕਾਰ ਨੇ ਪੰਜਾਬ ਦੇ ਬੱਸ ਅੱਡਿਆਂ 'ਤੇ ਵੱਡੀ ਗਿਣਤੀ 'ਚ ਜਮ੍ਹਾ ਹੁੰਦੀ ਭੀੜ ਕਰਕੇ ਸਾਵਧਾਨੀ ਦੇ ਤੌਰ 'ਤੇ ਇਹ ਫੈਸਲਾ ਲੈਂਦਿਆਂ 20 ਮਾਰਚ ਦਿਨ ਸ਼ੁੱਕਰਵਾਰ ਨੂੰ ਰਾਤ 12 ਵਜੇ ਤੋਂ ਬਾਅਦ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ।

ਸੂਬੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰੀ ਦਫਤਰਾਂ 'ਚ ਕੰਮ ਦਾ ਸੰਚਾਲਨ ਇਸ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ 50 ਤੋਂ ਜ਼ਿਆਦਾ ਵਿਅਕਤੀ ਇਕ ਥਾਂ 'ਤੇ ਇਕੱਠੇ ਨਾ ਹੋਣ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਾਪਿੰਗ ਕੰਪਲੈਕਸ, ਸਿਨੇਮਾ ਘਰ, ਜਿੰਮ, ਸਕੂਲ ਅਤੇ ਅਦਾਲਤਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ ► ਕੋਰੋਨਾ : ਪੰਜਾਬ ਦੇ ਦਫਤਰਾਂ 'ਚ 50 ਤੋਂ ਜ਼ਿਆਦਾ ਲੋਕ ਇਕੱਠੇ ਹੋਣ 'ਤੇ ਪਾਬੰਦੀ  ►  ਚੰਡੀਗੜ੍ਹ : 'ਕੋਰਨਾ' ਦਾ ਕੇਸ ਆਉਣ 'ਤੇ ਹਰਕਤ 'ਚ ਪ੍ਰਸ਼ਾਸਨ, ਹਸਪਤਾਲਾਂ ਦੀ ਓ. ਪੀ. ਡੀ. ਕੀਤੀ ਬੰਦ

ਪੰਜਾਬ ਸਰਕਾਰ ਬੱਚਿਆਂ ਨੂੰ ਘਰਾਂ 'ਚ ਹੀ ਦੇਵੇਗੀ 'ਮਿਡ-ਡੇਅ ਮੀਲ'
ਸੂਬੇ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਸਕੂਲੀ ਬੱਚਿਆਂ ਨੂੰ ਘਰ 'ਚ ਹੀ ਮਿਡ-ਡੇਅ ਮੀਲ ਉਪਲਬਧ ਕਰਵਾਉਣ ਜਾਂ ਇਸ ਦੇ ਬਦਲੇ ਉਨ੍ਹਾਂ ਦੇ ਖਾਤਿਆਂ 'ਚ ਪੈਸੇ ਪਾਉਣ 'ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ ਬੁਲਾਈ ਗਈ ਬੈਠਕ 'ਚ ਕੋਰੋਨਾ ਵਾਇਰਸ ਦੇ ਮਾਮਲੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਸ 'ਚ ਮਿਡ-ਡੇਅ ਮੀਲ ਨੂੰ ਲੈ ਕੇ ਵੀ ਸੁਝਾਅ ਸਾਹਮਣੇ ਆਇਆ।

ਜੇਲਾਂ 'ਚੋਂ ਹਜ਼ਾਰਾਂ ਕੈਦੀ ਕਰੇਗੀ ਰਿਹਾਅ
ਦੁਨੀਆ 'ਤੇ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦਾ ਖੌਫ ਪੰਜਾਬ 'ਚ ਵੀ ਪਾਇਆ ਜਾ ਰਿਹਾ ਹੈ। ਇਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਜੇਲਾਂ 'ਚੋਂ 5800 ਦੇ ਕਰੀਬ ਕੈਦੀਆਂ ਨੂੰ ਰਿਹਾਅ ਕਰਨ ਬਾਰੇ ਸੋਚ-ਵਿਚਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਕ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਹੈ, ਜਿਸ 'ਚ ਸੂਬੇ ਦੀਆਂ ਜੇਲਾਂ 'ਚ ਕੈਦ ਕਰੀਬ 5800 ਕੈਦੀਆਂ ਨੂੰ ਰਿਹਾਅ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਸ਼ਾਪਿੰਗ ਮਾਲਜ਼ ਅਤੇ ਸਬਜੀਆਂ ਮੰਡੀਆਂ ਬੰਦ ਰੱਖਣ ਦੇ ਹੁਕਮ
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸ਼ਾਪਿੰਗ ਮਾਲਜ਼ ਅਤੇ ਸਬਜੀਆਂ ਮੰਡੀਆਂ ਨੂੰ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਸਾਰੇ ਮਾਲਜ਼, ਨਾਈਟ ਕਲੱਬ, ਸਬਜੀ ਮੰਡੀਆਂ ਅਤੇ ਹੋਰ ਜਨਤਕ ਅਦਾਰਿਆਂ ਨੂੰ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ ► ਕੋਰੋਨਾਵਾਇਰਸ ਸਬੰਧੀ ਅਹਿਮ ਖਬਰ : ਕੌਣ ਪਹਿਨੇ ਤੇ ਕਿਵੇਂ ਪਹਿਨੇ 'ਮਾਸਕ'

ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ
ਚੰਡੀਗੜ੍ਹ ਪੀ. ਜੀ. ਆਈ. 'ਚ ਬੁੱਧਵਾਰ ਰਾਤ ਕਰੀਬ 12 ਵਜੇ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ 'ਚ ਹੜਕੰਪ ਮਚ ਗਿਆ ਹੈ। ਜਾਂਚ ਦੌਰਾਨ ਪੀ. ਜੀ. ਆਈ. ਦੇ ਵਾਇਰੋਲੋਜੀ ਵਿਭਾਗ ਨੇ 23 ਸਾਲ ਦੀ ਇਕ ਕੁੜੀ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਕੋਵਿਡ-19 ਦਾ ਪਾਜ਼ੀਟਿਵ ਕੇਸ ਆਉਂਦੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਹੱਥ-ਪੈਰ ਫੁੱਲ ਗਏ ਹਨ। ਫਿਲਹਾਲ ਕੁੜੀ ਦੀ ਪਛਾਣ ਲੁਕੋਈ ਗਈ ਹੈ।

ਇਹ ਵੀ ਪੜ੍ਹੋ ► ਚੰਡੀਗੜ੍ਹ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, ਪੂਰੇ ਸ਼ਹਿਰ 'ਚ ਮਚਿਆ ਹੜਕੰਪ (ਵੀਡੀਓ)

 


author

Anuradha

Content Editor

Related News